Illegal construction

ਪੁਲਸ ਪ੍ਰਸ਼ਾਸਨ ਦੀ ਨਸ਼ੇ ਖਿਲਾਫ ਵੱਡੀ ਕਾਰਵਾਈ

ਪੰਚਾਇਤੀ ਜ਼ਮੀਨ ’ਤੇ ਕੀਤੀ ਨਾਜਾਇਜ਼ ਉਸਾਰੀਆਂ ਨੂੰ ਢਾਹਿਆ

ਮਾਲੇਰਕੋਟਲਾ, 20 ਜੂਨ :-ਪੰਜਾਬ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ, ਇਸ ਦੇ ਲਈ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ।

ਐੱਸ. ਐੱਸ. ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਪੁਲਸ ਪ੍ਰਸ਼ਾਸਨ ਵੱਲੋਂ ਕਾਰਵਾਈ ਕਰਦਿਆਂ ਪਿੰਡ ਬਾਗੜੀਆਂ ਵਿਖੇ ਨਸ਼ਾ ਸਮੱਗਲਰ ਜੰਗੀਰ ਕੌਰ ਪਤਨੀ ਲਾਲ ਸਿੰਘ, ਦਰਸ਼ਨ ਸਿੰਘ ਪੁੱਤਰ ਪਿਆਰਾ ਸਿੰਘ, ਬੂਟਾ ਸਿੰਘ ਪੁੱਤਰ ਪਿਆਰਾ ਸਿੰਘ, ਜਸਵਿੰਦਰ ਕੌਰ ਉਰਫ ਕੂੱਕਰ ਪਤਨੀ ਬੂਟਾ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਪੱਪੂ ਸਿੰਘ ਵੱਲੋਂ ਕਰੀਬ 1092 ਵਰਗ ਗਜ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕੀਤੀ ਉਸਾਰੀ ਨੂੰ ਨਸ਼ਟ ਕੀਤਾ ਗਿਆ ਹੈ।

ਉਨ੍ਹਾਂ ਨਸ਼ਾ ਵੇਚਣ ਵਾਲੇ ਗੈਰ ਸਮਾਜੀ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਹੁਣ ਪੰਜਾਬ ਵਿਚ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚੱਲ ਰਹੀ ਹੈ ਅਤੇ ਇਸ ਲਈ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਪਿੰਡ ਬਾਗੜੀਆਂ ਦੀ ਸਮੂਹ ਗਰਾਮ ਪੰਚਾਇਤ ਅਤੇ ਪਿੰਡ ਦੇ ਲੋਕਾਂ ਨੇ ਪੁਲਿਸ ਕਾਰਵਾਈ ਦਾ ਜ਼ੋਰਦਾਰ ਸਵਾਗਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਾਲ ਨਸ਼ਾ ਤਸਕਰਾਂ ਦੇ ਹੌਂਸਲੇ ਟੁੱਟਣਗੇ ਅਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਦੀ ਪੰਜਾਬ ਸਰਕਾਰ ਦੀ ਮੁਹਿੰਮ ਸਫਲ ਹੋਵੇਗੀ।

ਉਨ੍ਹਾਂ ਕਿਹਾ ਕਿ ਤੁਹਾਡੇ ਸਭ ਦੇ ਬੁਲੰਦ ਹੋਂਸਲਿਆ ਸਦਕਾ ਇਸ ਜੰਗ ਤੇ ਫਤਿਹ ਹਾਸਿਲ ਹੋਵੇਗੀ ਅਤੇ ਪੰਜਾਬ ਅੰਦਰ ਨਸ਼ਿਆਂ ਦਾ ਧੰਦਾ ਕਰਨ ਵਾਲਿਆ ਲਈ ਕੋਈ ਥਾਂ ਨਹੀ। ਉਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਦਾ ਲੋਕਾਂ ਵੱਲੋਂ ਵੀ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਲੋਕ ਵੱਡੇ ਪੱਧਰ ਤੇ ਨਸ਼ੇ ਤਸਕਰੀ ਕਰਨ ਵਾਲਿਆਂ ਦੀਆਂ ਸੂਚਨਾਵਾਂ ਪੁਲਿਸ ਨੂੰ ਦੇ ਰਹੇ ਹਨ। ਉਨਾਂ ਨੇ ਕਿਹਾ ਕਿ ਸਮਾਜ ਤੋਂ ਮਿਲ ਰਹੇ ਸਹਿਯੋਗ ਨਾਲ ਅਸੀਂ ਇਸ ਕੋਹੜ ਨੂੰ ਬਹੁਤ ਜਲਦੀ ਖਤਮ ਕਰਨ ਵਿੱਚ ਕਾਮਯਾਬ ਹੋਵਾਂਗੇ ।

ਇਸ ਮੌਕੇ ਡੀ.ਐਸ.ਪੀ ਦਵਿੰਦਰ ਸਿੰਘ ਸੰਧੂ, ਐਸ.ਐਚ.ਓ ਅਮਰਗੜ ਰਣਵੀਰ ਕੁਮਾਰ, ਇੰਚਾਰਜ ਸੀ.ਆਈ.ਏ ਸਿਮਰਨਜੀਤ ਸਿੰਘ, ਤਹਿਸੀਲਦਾਰ ਲਵਦੀਪ ਸਿੰਘ, ਸਰਪੰਚ ਬਾਗੜੀਆ ਪ੍ਰਭਦੀਪ ਸਿੰਘ, ਬੀ.ਡੀ.ਪੀ.ਓ ਬਬਲਜੀਤ ਕੌਰ ਤੋਂ ਇਲਾਵਾ ਹੋਰ ਪੁਲਿਸ ਮੁਲਾਜਮ ਹਾਜਰ ਸਨ।

Read More : ਲੋਨ ਕਰਵਾਉਣ ਦੇ ਨਾਂ ’ਤੇ ਠੱਗੀਆਂ ਮਾਰਨ ਵਾਲੇ 6 ਗ੍ਰਿਫਤਾਰ

Leave a Reply

Your email address will not be published. Required fields are marked *