Gurdaspur police

ਪੁਲਿਸ ਮੁਲਾਜ਼ਮ ਕਤਲਕਾਂਡ: ਮੁਲਜ਼ਮ ਦਿਲਾਵਰ ਸਿੰਘ ਸਣੇ ਤਿੰਨਾਂ ਦਾ 6 ਦਿਨਾਂ ਦਾ ਹੋਰ ਰਿਮਾਂਡ

ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਪੁਲਿਸ ਨੂੰ ਮਿਲੀ ਵੱਡੀ ਸਫਲਤਾ; ਮੁਲਜ਼ਮ ਇੰਦਰਜੀਤ ਸਿੰਘ ਦਾ ਭਰਾ ਵੀ ਗ੍ਰਿਫ਼ਤਾਰ

ਗੁਰਦਾਸਪੁਰ, 6 ਮਾਰਚ : ਪੁਲਿਸ ਮੁਲਾਜ਼ਮਾਂ ਦੇ ਕਤਲ ਦੇ ਮਾਮਲੇ ਵਿੱਚ ਗੁਰਦਾਸਪੁਰ ਪੁਲਿਸ ਨੇ ਇੱਕ ਹੋਰ ਅਹਿਮ ਕਾਰਵਾਈ ਕਰਦਿਆਂ ਦਿਲਾਵਰ ਸਿੰਘ ਤੋਂ ਇਲਾਵਾ ਮੁਲਜ਼ਮ ਇੰਦਰਜੀਤ ਸਿੰਘ ਦੇ ਭਰਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਨਾਲ ਸਬੰਧਤ ਤਿੰਨਾਂ ਦੋਸ਼ੀਆਂ ਨੂੰ ਅੱਜ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਅਦਾਲਤ ਨੇ ਸੁਣਵਾਈ ਤੋਂ ਬਾਅਦ ਸਾਰੇ ਦੋਸ਼ੀਆਂ ਦਾ ਛੇ-ਛੇ ਦਿਨ ਦਾ ਹੋਰ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਦਿਲਾਵਰ ਸਿੰਘ ਅਤੇ ਸਵਰਨ ਸਿੰਘ ਪਹਿਲਾਂ ਹੀ ਪੁਲਿਸ ਰਿਮਾਂਡ ’ਤੇ ਚੱਲ ਰਹੇ ਸਨ। ਹੁਣ ਪੁਲਿਸ ਵੱਲੋਂ ਰਿਮਾਂਡ ਦੌਰਾਨ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਕਤਲ ਦੇ ਇਸ ਮਾਮਲੇ ਦੀਆਂ ਹੋਰ ਪਰਤਾਂ ਖੁੱਲ੍ਹ ਸਕਣ।

Read More : ਵਿੱਤੀ ਬੇਨਿਯਮੀਆਂ ਦੇ ਇਲਜ਼ਾਮਾਂ ਹੇਠ ਸੰਯੁਕਤ ਨਿਰਦੇਸ਼ਕ ਸ਼ੇਸ਼ਨਾਥ ਪਾਂਡੇ ਸੇਵਾ ਤੋਂ ਬਰਖਾਸਤ

Leave a Reply

Your email address will not be published. Required fields are marked *