841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਸਮੱਗਲਰ ਕਾਬੂ
ਚੰਡੀਗੜ੍ਹ, 8 ਨਵੰਬਰ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 252ਵੇਂ ਦਿਨ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ 292 ਥਾਵਾਂ ’ਤੇ ਛਾਪੇਮਾਰੀ ਕੀਤੀ। ਉਪਰੰਤ ਸੂਬੇ ਭਰ ’ਚ 50 ਐੱਫ.ਆਈ. ਆਰਜ਼ ਦਰਜ ਕਰਕੇ 71 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਹੁਣ ਤੱਕ ਗ੍ਰਿਫ਼ਤਾਰ ਨਸ਼ਾ ਸਮੱਗਲਰਾਂ ਦੀ ਗਿਣਤੀ 35,737 ਹੋ ਗਈ ਹੈ। ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 841 ਗ੍ਰਾਮ ਹੈਰੋਇਨ, 508 ਨਸ਼ੀਲੀਆਂ ਗੋਲੀਆਂ ਅਤੇ 22,300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਸ ਆਪ੍ਰੇਸ਼ਨ ਦੌਰਾਨ 62 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਟੀਮਾਂ ਨੇ 292 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ ਤੇ 296 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਮੁਹਿੰਮ ਤਹਿਤ ਸ਼ਨੀਵਾਰ ਨੂੰ 32 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਗਿਆ।
Read More : ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
