ਅੰਮ੍ਰਿਤਸਰ

ਸਿਆਸੀ ਧਮਾਕਾ: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਲੱਗਿਆ ਝਟਕਾ

ਦਰਜਨਾਂ ਸਰਪੰਚਾਂ ਅਤੇ ਸੀਨੀਅਰ ਆਗੂਆਂ ਨੇ ਫੜਿਆ ‘ਆਪ’ ਦਾ ਪੱਲਾ; CM ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਿਆ ਫੈਸਲਾ

ਅੰਮ੍ਰਿਤਸਰ, 30 ਮਾਰਚ : ਮਾਂਝੇ ਦੀ ਸਿਆਸਤ ਵਿਚ ਅੱਜ ਉਸ ਸਮੇਂ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਕਹਿ ਕੇ ਲਗਭਗ ਤਿੰਨ ਦਰਜਨ ਸਰਪੰਚ, ਪੰਚ ਅਤੇ ਕਈ ਦਿੱਗਜ ਆਗੂ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਏ।

ਇਸ ਮੌਕੇ ਪੰਜਾਬ ਕਾਂਗਰਸ ਪਾਰਟੀ ਦੇ ਵਾਈਸ ਪ੍ਰਧਾਨ (ਐਸ.ਸੀ. ਵਿੰਗ) ਸਾਹਿਬ ਸਿੰਘ ਛੱਜਲਵੱਡੀ ਅਤੇ ਜ਼ਿਲ੍ਹਾ ਮਹਿਲਾ ਕਾਂਗਰਸ ਪਾਰਟੀ ਅੰਮ੍ਰਿਤਸਰ ਦਿਹਾਤੀ ਦੀ ਪ੍ਰਧਾਨ ਸਰਬਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਨੇ ‘ਆਪ’ ਦਾ ਝਾੜੂ ਫੜਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਵੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ ਅਤੇ ਜੀ ਆਇਆਂ ਨੂੰ ਆਖਿਆ। ਇਸ ਦੌਰਾਨ ਪੰਜਾਬ ਖਾਦੀ ਵੈਲਫੇਅਰ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਆਹੂਵਾਲੀਆ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਸ਼ਾਮਲ ਹੋਏ ਆਗੂਆਂ ਨੇ ਦੱਸਿਆ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ।

Read More : ਏਐਸਆਈ 15,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

Leave a Reply

Your email address will not be published. Required fields are marked *