ਗੁਰੂ ਨਗਰੀ ਪਹੁੰਚੇ ਨਵਜੋਤ ਸਿੰਘ ਸਿੱਧੂ, ਲੋਕਾਂ ਨਾਲ ਮੁਲਾਕਾਤ ਕੀਤੀ
ਅੰਮ੍ਰਿਤਸਰ, 14 ਜੂਨ :- ਸਾਬਕਾ ਮੰਤਰੀ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਅੱਜ ਗੁਰੂ ਨਗਰੀ ਪਹੁੰਚੇ ਅਤੇ ਰਸਤੇ ’ਚ ਲੋਕਾਂ ਨਾਲ ਵੀ ਮੁਲਾਕਾਤ ਕੀਤੀ। ਸਿੱਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਰਾਜਨੀਤੀ ਮੇਰਾ ਧੰਦਾ ਨਹੀਂ, ਮੇਰਾ ਟੀਚਾ ਲੋਕਾਂ ਦੀ ਸੇਵਾ ਕਰਨਾ ਹੈ। ਸਿੱਧੂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਲਈ ਰਾਜਨੀਤੀ ਦਾ ਮਤਲਬ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਹੈ
ਉਨ੍ਹਾਂ ਕਿਹਾ ਕਿ ਸੂਬੇ ’ਚੋਂ ਮਾਫ਼ੀਆ ਰਾਜ ਖਤਮ ਕੀਤਾ ਜਾਵੇਗਾ ਤਾਂ ਜੋ ਹਰ ਵਰਗ ਸੁੱਖ ਸ਼ਾਂਤੀ ਨਾਲ ਜੀਅ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਇਰਾਦੇ ਸਾਫ ਹਨ, ਉਹ ਕੋਈ ਨਿੱਜੀ ਲਾਭ ਨਹੀਂ ਚਾਹੁੰਦੇ, ਸਿਰਫ਼ ਲੋਕਾਂ ਦੀ ਸੇਵਾ ਕਰਨਾ ਹੀ ਉਨ੍ਹਾਂ ਦੀ ਜ਼ਿੰਦਗੀ ਦਾ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਦੀਆਂ ਉਮੀਦਾਂ ਨੂੰ ਟੁੱਟਣ ਨਹੀਂ ਦੇਵਾਂਗਾ।
Read More : ਘਰ ਵਾਪਸ ਆਏ ਸਿਕੰਦਰ ਸਿੰਘ ਮਲੂਕਾ