ਚੰਡੀਗੜ੍ਹ, 2 ਫਰਵਰੀ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਾਰਤ ਸਰਕਾਰ ਦੇ ਮੁੱਖ ਡਿਜੀਟਲ ਪਲੇਟਫਾਰਮ ‘ਪ੍ਰਗਤੀ’ (ਪ੍ਰੋ-ਐਕਟਿਵ ਗਵਰਨੈਂਸ ਐਂਡ ਟਾਈਮਲੀ ਇੰਪਲੀਮੈਂਟੇਸ਼ਨ) ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਇਸ ਨੂੰ ਵਿਕਾਸ ਪ੍ਰਾਜੈਕਟਾਂ ਦੀ ਰਫ਼ਤਾਰ ਵਧਾਉਣ ਅਤੇ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਕ ਬੇਹੱਦ ਸ਼ਕਤੀਸ਼ਾਲੀ ਸਾਧਨ ਦੱਸਿਆ। ਉਨ੍ਹਾਂ ਕਿਹਾ ਕਿ ਇਹ ਪਲੇਟਫਾਰਮ ਕੇਂਦਰ, ਰਾਜਾਂ ਅਤੇ ਕੇਂਦਰੀ ਮੰਤਰਾਲਿਆਂ ਵਿਚਕਾਰ ਤਾਲਮੇਲ ਮਜ਼ਬੂਤ ਕਰਕੇ ਮੁੱਖ ਯੋਜਨਾਵਾਂ ਦੀ ਸਿੱਧੀ ਨਿਗਰਾਨੀ ਨੂੰ ਸੰਭਵ ਬਣਾਉਂਦਾ ਹੈ।
ਮੁੱਖ ਮੰਤਰੀ ਅਨੁਸਾਰ ‘ਪ੍ਰਗਤੀ’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ। ਇਹ ਪਲੇਟਫਾਰਮ ‘ਵਿਕਸਿਤ ਭਾਰਤ 2047’ ਦੇ ਰਾਸ਼ਟਰੀ ਟੀਚੇ ਨੂੰ ਪ੍ਰਾਪਤ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ, ਜਿਸ ਨਾਲ ਜਨਤਕ ਭਲਾਈ ਦੀਆਂ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਯਕੀਨੀ ਬਣਦਾ ਹੈ।
ਹਰਿਆਣਾ ਵਿੱਚ ਮੌਜੂਦਾ ਸਮੇਂ ਨਿਗਰਾਨੀ ਅਧੀਨ 112 ਮੁੱਖ ਪ੍ਰਾਜੈਕਟਾਂ ਵਿੱਚੋਂ 57 ਪਹਿਲਾਂ ਹੀ ਚਾਲੂ ਹੋ ਚੁੱਕੇ ਹਨ, ਜਿਨ੍ਹਾਂ ’ਚ 94,153 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ। ਬਾਕੀ 55 ਪ੍ਰਾਜੈਕਟ, ਜਿਨ੍ਹਾਂ ਦੀ ਲਾਗਤ ਲਗਭਗ 5.44 ਲੱਖ ਕਰੋੜ ਰੁਪਏ ਹੈ, ਹਾਲੇ ਪ੍ਰਗਤੀ ਅਧੀਨ ਹਨ। ਚਾਲੂ ਪ੍ਰਾਜੈਕਟਾਂ ਵਿੱਚੋਂ 30,463 ਕਰੋੜ ਰੁਪਏ ਦੀ ਲਾਗਤ ਵਾਲੇ 13 ਅਹਿਮ ਪ੍ਰਾਜੈਕਟਾਂ ਦੀ ਸਮੀਖਿਆ ਖ਼ੁਦ ਪ੍ਰਧਾਨ ਮੰਤਰੀ ਦੇ ‘ਪ੍ਰਗਤੀ’ ਪਲੇਟਫਾਰਮ ਅਧੀਨ ਕੀਤੀ ਗਈ ਹੈ।
Read More : ਕਬਾੜੀਏ ਦੀ ਦੁਕਾਨ ਅਤੇ ਘਰੋਂ ਵੱਡੀ ਗਿਣਤੀ ’ਚ ਮਿਲੇ ਗੁਟਕਾ ਸਾਹਿਬ ਦੇ ਖੰਡਿਤ ਅੰਗ
