ਗੁਰਦਾਸਪੁਰ, 27 ਅਕਤੂਬਰ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਤੋਂ ਤੁਰੰਤ ਮੰਗ ਕੀਤੀ ਹੈ ਕਿ ਸਾਲ 2025-26 ਦੇ ਪਿੜਾਈ ਸੀਜ਼ਨ ਲਈ ਗੰਨੇ ਲਈ 450 ਰੁਪਏ ਪ੍ਰਤੀ ਕੁਇੰਟਲ ਦੇ ਐੱਸ. ਏ. ਪੀ. ਦਾ ਐਲਾਨ ਕੀਤਾ ਜਾਵੇ ਤਾਂ ਜੋ ਕਾਸ਼ਤ ਦੀ ਵੱਧ ਰਹੀ ਲਾਗਤ ਦੇ ਮੱਦੇਨਜ਼ਰ ਅਤੇ ਸੂਬੇ ਭਰ ਦੇ ਹਜ਼ਾਰਾਂ ਗੰਨਾ ਕਾਸ਼ਤਕਾਰਾਂ ਦੇ ਹਿਤਾਂ ਦੀ ਰਾਖੀ ਕੀਤੀ ਜਾ ਸਕੇ।
ਪ੍ਰਤਾਪ ਬਾਜਵਾ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਉਜ਼ਰਤਾਂ, ਨਦੀਨਨਾਸ਼ਕਾਂ/ਕੀਟਨਾਸ਼ਕਾਂ ਅਤੇ ਇਨਪੁੱਟ ਖ਼ਰਚਿਆ ’ਚ ਭਾਰੀ ਵਾਧੇ ਕਾਰਨ ਗੰਨੇ ਦੀ ਕਾਸ਼ਤ ਮਹਿੰਗੀ ਹੋ ਗਈ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੇ ਮੁੱਢਲੇ ਉਤਪਾਦਨ ਦੇ ਖ਼ਰਚਿਆ ਦੀ ਵਸੂਲੀ ਕਰਨ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਗੰਨਾ ਉਤਪਾਦਕ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਮੁਸ਼ਕਲ ਨਾਲ ਗੁਜ਼ਾਰਾ ਕਰ ਰਹੇ ਹਨ।
ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਇਹ ਯਕੀਨੀ ਬਣਾਵੇ ਕਿ ਉਨ੍ਹਾਂ ਨੂੰ ਵਾਜਬ ਅਤੇ ਲਾਹੇਵੰਦ ਕੀਮਤ ਮਿਲੇ। ਮੈਂ ਦ੍ਰਿੜ੍ਹਤਾ ਨਾਲ ਮੰਗ ਕਰਦਾ ਹਾਂ ਕਿ ਬਿਨਾਂ ਕਿਸੇ ਦੇਰੀ ਦੇ ਐੱਸ. ਏ. ਪੀ. 450 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਜਾਵੇ।
Read More : ਬੀ.ਐੱਸ.ਐੱਫ. ਨੇ ਨਸ਼ੀਲੇ ਪਦਾਰਥਾਂ ਦੇ 2 ਪੈਕੇਟ ਬਰਾਮਦ ਕੀਤੇ
