6 ਜੂਨ 2026: ਮੌਸਮ ਵਿਭਾਗ ਦੇ ਅਨੁਸਾਰ, ਜੇਕਰ ਮੌਜੂਦਾ ਰਫ਼ਤਾਰ ਜਾਰੀ ਰਹੀ ਅਤੇ ਹਾਲਾਤ ਅਨੁਕੂਲ ਰਹੇ, ਤਾਂ ਮਾਨਸੂਨ 20 ਤੋਂ 25 ਜੂਨ ਦੇ ਵਿਚਕਾਰ ਪੰਜਾਬ ਵਿੱਚ ਦਾਖਲ ਹੋ ਸਕਦਾ ਹੈ।
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਕਿਹਾ ਕਿ ਇਸ ਸਾਲ ਪੰਜਾਬ ਵਿੱਚ ਮੌਨਸੂਨ ਬਾਰਿਸ਼ ਆਮ ਨਾਲੋਂ 8 ਤੋਂ 10 ਪ੍ਰਤੀਸ਼ਤ ਘੱਟ ਹੋਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਜੂਨ ਦੇ ਅੱਧ ਤੋਂ ਪ੍ਰੀ-ਮੌਨਸੂਨ ਗਤੀਵਿਧੀਆਂ ਸ਼ੁਰੂ ਹੋ ਸਕਦੀਆਂ ਹਨ। ਇਸ ਸਮੇਂ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਵਿੱਚ ਹੋਈ ਬਾਰਿਸ਼ ਕਾਰਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 2.2 ਡਿਗਰੀ ਸੈਲਸੀਅਸ ਘੱਟ ਗਿਆ ਹੈ। ਤਾਪਮਾਨ ਹੁਣ ਆਮ ਨਾਲੋਂ 3.4 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ।
