ਨਵੀਂ ਦਿੱਲੀ, 3 ਅਗਸਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਦਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੀ ਰਾਸ਼ਟਰਪਤੀ ਨਾਲ ਬਾਅਦ ਵਿਚ ਹੋਈਆਂ ਮੁਲਾਕਾਤਾਂ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਰਾਸ਼ਟਰਪਤੀ ਭਵਨ ਨੇ ‘ਐਕਸ’ ਉਤੇ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਦਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।’’ ਕੁੱਝ ਘੰਟਿਆਂ ਬਾਅਦ ਰਾਸ਼ਟਰਪਤੀ ਭਵਨ ਨੇ ਦੁਬਾਰਾ ‘ਐਕਸ’ ਉਤੇ ਲਿਖਿਆ, ‘‘ਕੇਂਦਰੀ ਗ੍ਰਹਿ ਮਾਮਲਿਆਂ ਅਤੇ ਸਹਿਕਾਰਤਾ ਮੰਤਰੀ, ਅਮਿਤ ਸ਼ਾਹ ਨੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਦਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।’’

ਗ੍ਰਹਿ ਮੰਤਰੀ ਨੇ ਰਾਸ਼ਟਰਪਤੀ ਮੁਰਮੂ ਨਾਲ ਅਪਣੀ ਮੁਲਾਕਾਤ ਦੀ ਤਸਵੀਰ ਸਾਂਝੀ ਕਰਦਿਆਂ ‘ਐਕਸ’ ਉਤੇ ਵੀ ਲਿਖਿਆ, ‘‘ਰਾਸ਼ਟਰਪਤੀ ਭਵਨ ਵਿਚ ਮਾਣਯੋਗ ਰਾਸ਼ਟਰਪਤੀ ਦਰੌਪਦੀ ਮੁਰਮੂ ਜੀ ਨਾਲ ਮੁਲਾਕਾਤ ਕੀਤੀ।’’ ਹਾਲਾਂਕਿ, ਪ੍ਰਧਾਨ ਮੰਤਰੀ ਦਫ਼ਤਰ ਤੋਂ ਖ਼ਬਰ ਲਿਖੇ ਜਾਣ ਤਕ ਕੋਈ ਸ਼ਬਦ ਨਹੀਂ ਆਇਆ।
ਬਰਤਾਨੀਆਂ ਅਤੇ ਮਾਲਦੀਵ ਦੀ ਹਾਲ ਹੀ ਦੀ ਯਾਤਰਾ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਰਾਸ਼ਟਰਪਤੀ ਨਾਲ ਇਹ ਪਹਿਲੀ ਮੁਲਾਕਾਤ ਸੀ।
Read More : ਲੈਂਟਰ ਦਾ ਟੁੱਕੜਾ ਡਿੱਗਣ ਕਾਰਨ ਮਾਸੂਮ ਦੀ ਮੌਤਨਾਕਾ ਪਾਰਟੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਗ੍ਰਿਫ਼ਤਾਰ