ਭਾਰਤ ਅੱਤਵਾਦ ਅੱਗੇ ਕਦੇ ਨਹੀਂ ਝੁਕੇਗਾ, ਸ਼ਹੀਦਾਂ ਦੀ ਕੁਰਬਾਨੀ ਨੂੰ ਰਾਸ਼ਟਰ ਹਮੇਸ਼ਾ ਰੱਖੇਗਾ ਯਾਦ
ਨਵੀਂ ਦਿੱਲੀ, 22 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਕਿਸੇ ਵੀ ਤਰ੍ਹਾਂ ਦੇ ਅੱਤਵਾਦ ਅੱਗੇ ਕਦੇ ਨਹੀਂ ਝੁਕੇਗਾ ਅਤੇ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਕਦੇ ਸਫਲ ਨਹੀਂ ਹੋਣਗੇ। ਪਹਿਲਗਾਮ ਦੇ ਅੱਤਵਾਦੀ ਹਮਲੇ ਦੀ ਪਹਿਲੀ ਬਰਸੀ ’ਤੇ ਮੋਦੀ ਨੇ ਕਿਹਾ ਕਿ ਪਿਛਲੇ ਸਾਲ ਅੱਜ ਦੇ ਦਿਨ ਭਿਆਨਕ ਅੱਤਵਾਦੀ ਹਮਲੇ ’ਚ ਆਪਣੀਆਂ ਜਾਨਾਂ ਗੁਆਉਣ ਵਾਲੇ ਨਿਰਦੋਸ਼ ਲੋਕਾਂ ਨੂੰ ਉਹ ਸ਼ਰਧਾਂਜਲੀ ਭੇਟ ਕਰਦੇ ਹਨ।
‘ਐਕਸ’ ’ਤੇ ਇਕ ਪੋਸਟ ’ਚ ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ। ਦੁੱਖ ਦੀ ਇਸ ਘੜੀ ’ਚ ਉਨ੍ਹਾਂ ਦੀ ਹਮਦਰਦੀ ਉਨ੍ਹਾਂ ਦੁਖੀ ਪਰਿਵਾਰਾਂ ਨਾਲ ਹੈ, ਜੋ ਇਸ ਕਦੇ ਨਾ ਪੂਰਾ ਹੋਣ ਵਾਲੇ ਨੁਕਸਾਨ ਨੂੰ ਸਹਿਣ ਦੀ ਕੋਸ਼ਿਸ਼ ਕਰ ਰਹੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਕ ਰਾਸ਼ਟਰ ਵਜੋਂ ਅਸੀਂ ਦੁੱਖ ਦੀ ਘੜੀ ’ਚ ਇਕਜੁੱਟ ਹਾਂ। ਭਾਰਤ ਕਦੇ ਵੀ ਕਿਸੇ ਵੀ ਤਰ੍ਹਾਂ ਦੇ ਅੱਤਵਾਦ ਅੱਗੇ ਨਹੀਂ ਝੁਕੇਗਾ ਅਤੇ ਅੱਤਵਾਦੀਆਂ ਦੇ ਨਾਪਾਕ ਇਰਾਦੇ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।
Read More : ਸ਼੍ਰੋਮਣੀ ਕਮੇਟੀ ਵੱਲੋਂ ਮੇਰੇ ਨਿੱਜੀ ਸਾਮਾਨ ਦੀ ਤਲਾਸ਼ੀ ਕਰਵਾਉਣਾ ਨਿੰਦਣਯੋਗ : ਗਿ. ਰਘਬੀਰ ਸਿੰਘ
