Central Jail

ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਏ. ਡੀ. ਜੀ. ਪੀ. ਜੇਲ੍ਹਾਂ ਵੱਲੋਂ ਕੇਂਦਰੀ ਜੇਲ੍ਹ ਦਾ ਨਿਰੀਖਣ

ਜੇਲ੍ਹ ’ਚ ਗਸ਼ਤ ਕਰਨ ਲਈ ਈ-ਰਿਕਸ਼ਾ, ਈ-ਬਾਈਕ ਅਤੇ ਮੋਟਰਸਾਈਕਲ ਵੀ ਸੌਂਪੇ

ਪਟਿਆਲਾ, 4 ਜੂਨ : ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਭਾਵਨਾ ਗਰਗ ਅਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਜੇਲ੍ਹਾਂ) ਅਰੁਣਪਾਲ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ।
ਇਸ ਦੌਰਾਨ ਭਾਵਨਾ ਗਰਗ ਤੇ ਅਰੁਣਪਾਲ ਸਿੰਘ ਨੇ ਜੇਲ੍ਹ ਲਈ ਇਕ ਨਵੀਂ ਬੁਲੈਰੋ ਗੱਡੀ ਸਮੇਤ ਜੇਲ੍ਹ ਦੇ ਅੰਦਰ ਗਸ਼ਤ ਕਰਨ ਲਈ ਜੇਲ ਅਮਲੇ ਵਾਸਤੇ ਈ-ਰਿਕਸ਼ਾ, ਇਕ ਈ-ਬਾਈਕ ਅਤੇ ਤਿੰਨ ਮੋਟਰਸਾਈਕਲ ਅਤੇ ਬੰਦੀਆਂ ਨੂੰ ਐਮਰਜੈਂਸੀ ’ਚ ਹਸਪਤਾਲ ਲਿਜਾਣ ਲਈ ਇਕ ਐਂਬੂਲੈਂਸ ਵੀ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਵਰੁਣ ਸ਼ਰਮਾ ਨੂੰ ਸਪੁਰਦ ਕੀਤੀ।

ਇਸ ਦੌਰਾਨ ਭਾਵਨਾ ਗਰਗ ਅਤੇ ਅਰੁਣਪਾਲ ਸਿੰਘ ਨੇ ਆਖਿਆ ਕਿ ਜੇਲ੍ਹਾਂ ਨੂੰ ਅਸਲ ’ਚ ਸੁਧਾਰ ਘਰ ਬਣਾਉਣ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਜੇਲ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਦੇਖਰੇਖ ਹੇਠ ਜੇਲਾਂ ਦੇ ਨਵੀਨੀਕਰਨ ਤੇ ਸੁਧਾਰ ਹਿਤ ਵਿਆਪਕ ਯੋਜਨਾ ਉਲੀਕੀ ਗਈ ਹੈ।

ਦੋਵਾਂ ਅਧਿਕਾਰੀਆਂ ਨੇ ਜੇਲ ਅੰਦਰ ਬੁਨਿਆਦੀ ਢਾਂਚੇ, ਸੁਰੱਖਿਆ ਅਤੇ ਸਮੁੱਚੇ ਕੈਦੀਆਂ ਦੀ ਭਲਾਈ ’ਚ ਨਿਰੰਤਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਜੇਲ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਵੀ ਜਾਰੀ ਕੀਤੇ।
ਪ੍ਰਮੁੱਖ ਸਕੱਤਰ ਭਾਵਨਾ ਗਰਗ ਤੇ ਏ. ਡੀ. ਜੀ. ਪੀ. ਅਰੁਣਪਾਲ ਸਿੰਘ ਨੇ ਇਸ ਮੌਕੇ ਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ’ਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਦਿਆਂ ਉਨ੍ਹਾਂ ਨੂੰ ਸਕਾਰਾਤਮਕ ਤਬਦੀਲੀ ਅਤੇ ਪੁਨਰਵਾਸ ਵੱਲ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕੈਦੀਆਂ ਲਈ ਕਾਨੂੰਨੀ ਸਹਾਇਤਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਵੇਂ ਬਣੇ ਕਾਨੂੰਨੀ ਸਹਾਇਤਾ ਦਫ਼ਤਰ ਦਾ ਉਦਘਾਟਨ ਕੀਤਾ।

ਇਸ ਮਗਰੋਂ ਪ੍ਰਮੁੱਖ ਸਕੱਤਰ ਤੇ ਏ. ਡੀ. ਜੀ. ਪੀ. ਨੇ ਨਵੇਂ ਬਣੇ ਵੀਡੀਓ ਕਾਨਫਰੰਸਿੰਗ ਰੂਮਜ਼, ਨਵੀਨੀਕਰਨ ਕੀਤੇ ਗਏ ਕੰਟਰੋਲ ਰੂਮ ਮਹਿਲਾ ਵਾਰਡ, ਨਸ਼ਾ ਛੁਡਾਊ ਵਾਰਡ, ਫੈਕਟਰੀ ਅਤੇ ਜੇਲ ਹਸਪਤਾਲ, ਹੁਨਰ ਵਿਕਾਸ ਕੇਂਦਰ, ਰੇਡੀਓ ਓਜਾਲਾ ਅਤੇ ਨਵੇਂ ਲਗਾਏ ਪੈਟਰੋਲ ਪੰਪ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਹਾਲ ਹੀ ’ਚ ਸਿਖਲਾਈ ਪ੍ਰਾਪਤ ਕੈਦੀਆਂ ਨੂੰ ਵੱਖ-ਵੱਖ ਜੀਵਨ ਹੁਨਰਾਂ ਦੇ ਸਰਟੀਫਿਕੇਟ ਵੀ ਵੰਡੇ।

ਕੈਦੀਆਂ ਨੇ ਕੈਦੀਆਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕਰਦਿਆਂ ਆਪਣੀ ਪ੍ਰਤਿਭਾ ਤੇ ਸੁਧਾਰ ਦੇ ਯਤਨਾਂ ਦਾ ਪ੍ਰਦਰਸ਼ਨ ਕੀਤਾ। ਦੋਵਾਂ ਅਧਿਕਾਰੀਆਂ ਨੇ ਜੇਲ੍ਹ ਅੰਦਰ ਵਾਤਾਵਰਣ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਇਕ ਬੂਟੇ ਲਗਾਉਣ ਦੀ ਮੁਹਿੰਮ ਦਾ ਵੀ ਉਦਘਾਟਨ ਕੀਤਾ।

ਇਸ ਮੌਕੇ ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ, ਵਧੀਕ ਸੁਪਰਡੈਂਟ ਅਰਪਨਜੋਤ ਸਿੰਘ, ਡਿਪਟੀ ਸੁਪਰਡੈਂਟ (ਫੈਕਟਰੀ) ਜੈਦੀਪ ਸਿੰਘ, ਡਿਪਟੀ ਸੁਪਰਡੈਂਟ (ਸੁਰੱਖਿਆ) ਗੁਰਜੀਤ ਸਿੰਘ, ਮਨੋਵਿਗਿਆਨੀ ਡਾ. ਅਦਿੱਤੀ, ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ, ਡਾ. ਅਭਿਸ਼ੇਕ ਤੇ ਡਾ. ਮਨਿੰਦਰ ਸਿੰਘ ਵੀ ਮੌਜੂਦ ਸਨ।

Read More : ਡੀ. ਸੀ. ਵੱਲੋਂ ਬਾਰਾਂਦਰੀ ਬਾਗ ਅਤੇ ਪੋਲੋ ਗਰਾਊਂਡ ਦਾ ਨਿਰੀਖਣ

Leave a Reply

Your email address will not be published. Required fields are marked *