ਭਾਜਪਾ ਵਫਦ

ਪੰਜਾਬ ਭਾਜਪਾ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ; ਪੰਜਾਬ ਦੇ ਹਾਲਾਤਾਂ ‘ਤੇ ਸੌਂਪਿਆ ਮੰਗ ਪੱਤਰ

ਸੁਨੀਲ ਜਾਖੜ ਨੇ ਕਿਹਾ -“ਭਾਜਪਾ ਐਫ.ਆਈ.ਆਰ. ਤੋਂ ਨਹੀਂ ਡਰਦੀ”; ਮੁੱਖ ਸਕੱਤਰ ਨੂੰ ਤਲਬ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 3 ਮਈ : ਪੰਜਾਬ ਭਾਜਪਾ ਦੇ ਇੱਕ ਵਫ਼ਦ ਨੇ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਪਹੁੰਚੇ ਆਗੂਆਂ ਨੇ ਰਾਜਪਾਲ ਨੂੰ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਸੁਰੱਖਿਆ ਪ੍ਰਬੰਧਾਂ ਅਤੇ ਪ੍ਰਸ਼ਾਸਨਿਕ ਕੰਮਕਾਜ ਬਾਰੇ ਇੱਕ ਮੰਗ ਪੱਤਰ ਸੌਂਪਿਆ।

ਇਸ ਮੌਕੇ ਸੁਨੀਲ ਜਾਖੜ ਨੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਦਰਜ ਮਾਮਲਿਆਂ ਬਾਰੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ, “ਅਸੀਂ ਐਫ.ਆਈ.ਆਰਜ਼ ਨਾਲ ਨਜਿੱਠਾਂਗੇ, ਭਾਜਪਾ ਐਫ.ਆਈ.ਆਰਜ਼ ਤੋਂ ਨਹੀਂ ਡਰਦੀ।” ਉਨ੍ਹਾਂ ਰਾਜਪਾਲ ਤੋਂ ਮੰਗ ਕੀਤੀ ਕਿ ਸੂਬੇ ਦੇ ਮੁੱਖ ਸਕੱਤਰ ਨੂੰ ਤਲਬ ਕੀਤਾ ਜਾਵੇ ਅਤੇ ਕੈਬਨਿਟ ਮੀਟਿੰਗ ਵਿੱਚ ਕੀ ਹੋਇਆ, ਇਸ ਬਾਰੇ ਪੁੱਛਗਿੱਛ ਕੀਤੀ ਜਾਵੇ।

ਜਾਖੜ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋੜੀਂਦੀ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਤਾਂ ਜੋ ਉਹ ਆਪਣੀ ਡਿਊਟੀ ਨਿਰਪੱਖਤਾ ਨਾਲ ਨਿਭਾ ਸਕਣ। ਇਸ ਮੁਲਾਕਾਤ ਦੌਰਾਨ ਭਾਜਪਾ ਲੀਡਰਸ਼ਿਪ ਨੇ ਸੂਬੇ ਦੀ ਸੁਰੱਖਿਆ ਅਤੇ ਪ੍ਰਸ਼ਾਸਨਿਕ ਵਿਵਸਥਾ ‘ਤੇ ਗੰਭੀਰ ਚਿੰਤਾ ਪ੍ਰਗਟਾਈ।

Read More : GST ਸੰਗ੍ਰਹਿ ‘ਚ ਪੰਜਾਬ ਨੇ ਰਚਿਆ ਇਤਿਹਾਸ; ਵਿਕਾਸ ਦਰ ਵਿੱਚ ਦੇਸ਼ ਭਰ ‘ਚੋਂ ਪਹਿਲਾ ਸਥਾਨ ਹਾਸਲ

Leave a Reply

Your email address will not be published. Required fields are marked *