‘ਮੁੱਖ ਮੰਤਰੀ ਮਾਵਨ-ਧਿਆਨ ਸਤਿਕਾਰ ਯੋਜਨਾ’ ਤਹਿਤ ਅਪ੍ਰੈਲ ਤੋਂ ਖਾਤਿਆਂ ਵਿੱਚ ਆਉਣਗੇ ਪੈਸੇ; 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ
ਚੰਡੀਗੜ੍ਹ, 29 ਮਾਰਚ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਅੱਜ ਔਰਤਾਂ ਦੀ ਆਰਥਿਕ ਮਦਦ ਲਈ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨਿਵਾਸ ‘ਤੇ ਸ਼ਾਮ 5 ਵਜੇ ਹੋਈ ਇਸ ਮੀਟਿੰਗ ਵਿੱਚ ਔਰਤਾਂ ਲਈ ਮਹੀਨਾਵਾਰ ਵਿੱਤੀ ਸਹਾਇਤਾ ਯੋਜਨਾ ਨੂੰ ਅੰਤਿਮ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਯੋਜਨਾ ਤਹਿਤ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ (SC) ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।
8 ਮਾਰਚ ਨੂੰ ਬਜਟ ਵਿੱਚ ਐਲਾਨੀ ਗਈ “ਮੁੱਖ ਮੰਤਰੀ ਮਾਵਨ-ਧਿਆਨ ਸਤਿਕਾਰ ਯੋਜਨਾ” ਹੁਣ ਅਮਲੀ ਰੂਪ ਵਿੱਚ ਲਾਗੂ ਹੋਣ ਜਾ ਰਹੀ ਹੈ। ਇਸ ਯੋਜਨਾ ਦਾ ਲਾਭ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਮਿਲੇਗਾ ਅਤੇ ਇਹ ਰਕਮ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ। ਸਰਕਾਰ ਮੁਤਾਬਕ ਇਸ ਯੋਜਨਾ ਨਾਲ ਸੂਬੇ ਦੀਆਂ ਲਗਭਗ 97% ਔਰਤਾਂ ਨੂੰ ਫਾਇਦਾ ਹੋਵੇਗਾ, ਜਿਸ ਲਈ ਸਾਲਾਨਾ 9,300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਇਸ ਸਕੀਮ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ 13 ਅਪ੍ਰੈਲ (ਵਿਸਾਖੀ) ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਇਹ ਕਦਮ ਸੂਬੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਸਮਾਜਿਕ ਸਤਿਕਾਰ ਨੂੰ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।
Read More : ਬਠਿੰਡਾ-ਡੱਬਵਾਲੀ ਮਾਰਗ ’ਤੇ ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 3 ਨੌਜਵਾਨਾਂ ਦੀ ਮੌਤ
