ਦੀਵਾਲੀ ਮੌਕੇ ਸਰਕਾਰ ਕਰ ਸਕਦੀ ਹੈ ਕੁਝ ਨਵੇਂ ਐਲਾਨ
ਚੰਡੀਗੜ੍ਹ, 10 ਅਕਤੂਬਰ : ਪੰਜਾਬ ਸਰਕਾਰ ਨੇ 13 ਅਕਤੂਬਰ ਸੋਮਵਾਰ ਨੂੰ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ। ਇਸ ਦੌਰਾਨ ਦੀਵਾਲੀ ਦੇ ਮੌਕੇ ਸਰਕਾਰ ਕੁਝ ਨਵੇਂ ਐਲਾਨ ਕਰ ਸਕਦੀ ਹੈ। ਹਾਲਾਂਕਿ ਅਜੇ ਮੰਤਰੀਆਂ ਨੂੰ ਕੈਬਨਿਟ ਦਾ ਏਜੰਡਾ ਨਹੀਂ ਭੇਜਿਆ ਗਿਆ ਹੈ। ਇਸ ’ਚ ਇਕ ਦਿਲਚਸਪ ਗੱਲ ਹੋਰ ਹੈ ਕਿ ਲੰਬੇ ਸਮੇਂ ਬਾਅਦ ਮੁੱਖ ਮੰਤਰੀ ਦਫ਼ਤਰ ’ਚ ਇਹ ਮੀਟਿੰਗ ਹੋਣ ਜਾ ਰਹੀ ਹੈ।
ਇਸ ਤੋਂ ਪਹਿਲਾਂ ਜ਼ਿਆਦਾਤਰ ਮੀਟਿੰਗਾਂ ਮੁੱਖ ਮੰਤਰੀ ਰਿਹਾਇਸ਼ ਜਾਂ ਪੰਜਾਬ ਭਵਨ ’ਚ ਹੁੰਦੀਆਂ ਸਨ। ਦਰਅਸਲ ਇਨ੍ਹਾਂ ਦੋਵਾਂ ਥਾਵਾਂ ’ਤੇ ਗੱਡੀਆਂ ਦੀ ਪਾਰਕਿੰਗ ਦੀ ਦਿੱਕਤ ਆਉਂਦੀ ਹੈ। ਮੰਤਰੀਆਂ ਤੋਂ ਇਲਾਵਾ ਕੈਬਨਿਟ ਦੀ ਬੈਠਕ ’ਚ ਸ਼ਾਮਲ ਹੋਣ ਵਾਲੇ ਸੀਨੀਅਰ ਅਫ਼ਸਰਾਂ ਦੀਆਂ ਗੱਡੀਆਂ ਵੀ ਇੱਥੇ ਆਉਂਦੀਆਂ ਹਨ।
Read More : ਚਿੱਟੇ ਨੇ ਲਈ ਨੌਜਵਾਨ ਦੀ ਜਾਨ