ਪੰਜਾਬ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ : ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 14 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਡਾ. ਰਵਜੋਤ ਸਿੰਘ ਅਤੇ ਮਹਿੰਦਰਾ ਭਗਤ ਨੇ ਅੱਜ ਮਰਹੂਮ ਆਈ.ਪੀ.ਐੱਸ. ਅਧਿਕਾਰੀ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ।
ਇਸ ਮੌਕੇ ਹਰਭਜਨ ਸਿੰਘ ਈ.ਟੀ.ਓ. ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਇਕ ਯੋਗ ਅਧਿਕਾਰੀ ਨੂੰ ਜਾਤੀ ਵਿਤਕਰੇ ਦਾ ਸ਼ਿਕਾਰ ਬਣਾਇਆ ਗਿਆ, ਜੋ ਕਿ ਭਾਰਤ ਦੇ ਸੰਵਿਧਾਨ ਦੀ ਮੂਲ ਭਾਵਨਾ ਦੇ ਵਿਰੁੱਧ ਹੈ।
ਈ.ਟੀ.ਓ ਨੇ ਕਿਹਾ ਕਿ ਵਾਈ. ਪੂਰਨ ਕੁਮਾਰ ਦੀ ਮੌਤ ਤੋਂ ਬਾਅਦ ਉਸਦੇ ਪਰਿਵਾਰ ਨੂੰ ਜੋ ਕੁਝ ਸਹਿਣਾ ਪਿਆ, ਉਸਨੂੰ ਦੇਖ ਕੇ ਦਰਦ ਵਧ ਜਾਂਦਾ ਹੈ। ਉਨ੍ਹਾਂ ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਕਾਰਵਾਈ ਨੂੰ ਜਲਦੀ ਅੱਗੇ ਤੋਰਿਆ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਦੀ ਆਸ ਬੱਝ ਸਕੇ।
Read More : ਮਨਜੀਤ ਸਿੰਘ ਜੀ. ਕੇ. ਨੇ ਪ੍ਰਧਾਨ ਧਾਮੀ ਨਾਲ ਕੀਤੀ ਮੁਲਾਕਾਤ