ਚੰਡੀਗੜ੍ਹ, 2 ਦਸੰਬਰ : ਪੰਜਾਬ ਸਰਕਾਰ ਦਾ ਇਕ ਉੱਚ ਪੱਧਰੀ ਵਫ਼ਦ ਦਸੰਬਰ ਦੇ ਪਹਿਲੇ ਹਫ਼ਤੇ ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਕਰੇਗਾ। ਇਹ ਦੌਰਾ 13 ਤੋਂ 15 ਮਾਰਚ 2026 ਨੂੰ ਆਈ.ਐੱਸ.ਬੀ. ਮੋਹਾਲੀ ਕੈਂਪਸ ਵਿਖੇ ਕਰਵਾਏ ਜਾਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਤੋਂ ਪਹਿਲਾਂ ਸੂਬਾ ਸਰਕਾਰ ਦੇ ਉੱਚ-ਪੱਧਰੀ ਅੰਤਰਰਾਸ਼ਟਰੀ ਆਊਟਰੀਚ ਮਿਸ਼ਨ ਦੇ ਹਿੱਸੇ ਵਜੋਂ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਦੀ ਅਗਵਾਈ ਵਾਲੇ ਇਸ ਵਫ਼ਦ ’ਚ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਮੰਤਰੀ ਸੰਜੀਵ ਅਰੋੜਾ, ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਤੇ ਇਨਵੈਸਟ ਪੰਜਾਬ ਟੀਮ ਸ਼ਾਮਲ ਹੋਵੇਗੀ।
ਇਹ ਵਫ਼ਦ ਆਰਥਿਕ ਭਾਈਵਾਲੀ ਨੂੰ ਮਜ਼ਬੂਤ ਕਰਨ, ਗਲੋਬਲ ਕੰਪਨੀਆਂ ਨਾਲ ਗੱਲਬਾਤ ਕਰਨ ਅਤੇ ਅਗਾਮੀ ਸੰਮੇਲਨ ਲਈ ਨਿੱਜੀ ਤੌਰ ‘ਤੇ ਸੱਦਾ ਦੇਣ ਲਈ 2-3 ਦਸੰਬਰ ਨੂੰ ਟੋਕੀਓ, 4-5 ਦਸੰਬਰ ਨੂੰ ਓਸਾਕਾ ਅਤੇ 8-9 ਦਸੰਬਰ ਨੂੰ ਸਿਓਲ ਦਾ ਦੌਰਾ ਕਰੇਗਾ।
ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਵੇਂ ਆਰਥਿਕ ਸਬੰਧ ਬਣਾਉਣ, ਮੌਜੂਦਾ ਵਿਦੇਸ਼ੀ ਉਦਯੋਗਾਂ ਲਈ ਦੇਖਭਾਲ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਨਿਵੇਸ਼ ਪੱਖੋਂ ਪਸੰਦੀਦਾ ਸਥਾਨ ਬਣਾਉਣ ਅਤੇ ਅੰਤਰਰਾਸ਼ਟਰੀ ਵਪਾਰ ਦੇ ਕੇਂਦਰ ਵਜੋਂ ਵਿਕਸਤ ਕਰਨ ਦੀ ਦਿਸ਼ਾ ਵੱਲ ਇਕ ਅਹਿਮ ਕਦਮ ਹੈ।
Read More : ਭਰਾ ਨੂੰ ਕੁੱਟ-ਕੁੱਟ ਕੇ ਮਾਰਤਾ
