ਮਿਲਕਫ਼ੈੱਡ ਨਾਲ ਜੁੜੇ ਢਾਈ ਲੱਖ ਕਿਸਾਨਾਂ ਨੂੰ ਮਿਲੇਗਾ ਸਿੱਧਾ ਫਾਇਦਾ, 10 ਤੋਂ 15 ਰੁਪਏ ਪ੍ਰਤੀ ਕਿਲੋ ਫ਼ੈਟ ਵਧੀ ਕੀਮਤ
ਚੰਡੀਗੜ੍ਹ, 3 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਡੇਅਰੀ ਕਿਸਾਨਾਂ ਦੀ ਆਮਦਨ ਵਧਾਉਣ ਲਈ ਇਕ ਬਹੁਤ ਹੀ ਅਹਿਮ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਮਿਲਕਫ਼ੈੱਡ ਪੰਜਾਬ (ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀਆਂ ਖ਼ਰੀਦ ਕੀਮਤਾਂ ਵਿਚ ਵਾਧਾ ਕਰਨ ਦਾ ਐਲਾਨ ਕੀਤਾ ਹੈ, ਤਾਂ ਜੋ ਪੇਂਡੂ ਆਰਥਿਕਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਮੁੱਖ ਮੰਤਰੀ ਦਫ਼ਤਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਦੁੱਧ ਦੀਆਂ ਇਹ ਨਵੀਆਂ ਦਰਾਂ 1 ਅਪ੍ਰੈਲ 2026 ਤੋਂ ਲਾਗੂ ਹੋ ਗਈਆਂ ਹਨ। ਇਸ ਫੈਸਲੇ ਨਾਲ ਦੁੱਧ ਦੀ ਖ਼ਰੀਦ ਕੀਮਤ ਵਿਚ 10 ਤੋਂ 15 ਰੁਪਏ ਪ੍ਰਤੀ ਕਿਲੋਗ੍ਰਾਮ ਫ਼ੈਟ ਦਾ ਵਾਧਾ ਹੋਵੇਗਾ।
ਸਰਕਾਰ ਦੇ ਇਸ ਕਦਮ ਨਾਲ ਮਿਲਕਫ਼ੈੱਡ ਨਾਲ ਜੁੜੇ ਲਗਭਗ 2.5 ਲੱਖ ਡੇਅਰੀ ਕਿਸਾਨਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਦੁੱਧ ਦੀਆਂ ਵਧੀਆਂ ਹੋਈਆਂ ਕੀਮਤਾਂ ਦਾ ਤੁਰੰਤ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ। ਮੁੱਖ ਮੰਤਰੀ ਅਨੁਸਾਰ ਇਹ ਕਦਮ ਸੂਬੇ ਦੇ ਕਿਸਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਡੇਅਰੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਚੁੱਕਿਆ ਗਿਆ ਹੈ।
Read More : ਮੋਗਾ ਨੂੰ ਮਿਲੇਗਾ 83 ਕਰੋੜ ਦਾ ਗੱਫ਼ਾ; ਭਗਵੰਤ ਮਾਨ 4 ਅਪ੍ਰੈਲ ਨੂੰ ਕਰਨਗੇ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ
