ਚੰਡੀਗੜ੍ਹ, 30 ਅਕਤੂਬਰ : ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ (ਆਈ. ਏ. ਐੱਸ. ਸ਼ਾਖਾ) ਨੇ 3 ਆਈ. ਏ. ਐੱਸ. ਅਫ਼ਸਰਾਂ ਦੀਆਂ ਤਾਇਨਾਤੀਆਂ/ਤਬਾਦਲੇ ਦੇ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਦੇ ਰਾਜਪਾਲ ਦੇ ਹੁਕਮ ਨਾਲ ਇਹ ਤਾਇਨਾਤੀਆਂ ਪ੍ਰਸ਼ਾਸਨਿਕ ਆਧਾਰ ’ਤੇ ਤੁਰੰਤ ਪ੍ਰਭਾਵ ਨਾਲ ਕੀਤੀਆਂ ਗਈਆਂ ਹਨ।
ਜਾਣਕਾਰੀ ਅਨੁਸਾਰ ਅਰਸ਼ਦੀਪ ਸਿੰਘ ਥਿੰਦ, ਆਈ.ਏ.ਐੱਸ. (2004) ਨੂੰ ਪ੍ਰਬੰਧਕੀ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਬਾਗਬਾਨੀ ਵਿਭਾਗ ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਮਿੱਟੀ ਅਤੇ ਜਲ ਸੰਭਾਲ ਵਿਭਾਗ ਦੇ ਅਹੁਦੇ ’ਤੇ ਲਗਾਇਆ ਗਿਆ ਹੈ।
ਬਸੰਤ ਗਰਗ, ਆਈ.ਏ.ਐੱਸ. (2005) ਨੂੰ ਪ੍ਰਬੰਧਕੀ ਸਕੱਤਰ, ਬਿਜਲੀ ਵਿਭਾਗ ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਅਤੇ ਵਾਧੂ ਚਾਰਜ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ, ਪੰਜਾਬ ਰਾਜ ਟਰਾਂਸਮਿਸ਼ਨ ਨਿਗਮ ਲਿਮਟਿਡ ਅਤੇ ਵਾਧੂ ਚਾਰਜ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ, ਪੰਜਾਬ ਰਾਜ ਪਾਵਰ ਨਿਗਮ ਲਿਮਟਿਡ ਦੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ।
ਸੰਜਮ ਅਗਰਵਾਲ, ਆਈ.ਏ.ਐੱਸ. (2012) ਨੂੰ ਵਿਸ਼ੇਸ਼ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਵਾਧੂ ਚਾਰਜ ਮੁੱਖ ਕਾਰਜਕਾਰੀ ਅਫ਼ਸਰ, ਰਾਜ ਸਿਹਤ ਏਜੰਸੀ, ਪੰਜਾਬ ਅਤੇ ਵਾਧੂ ਚਾਰਜ ਨੋਡਲ ਅਫ਼ਸਰ, ਨਸ਼ਾ ਵਿਰੋਧੀ ਮੁਹਿੰਮ ਦਾ ਅਹੁਦਾ ਸੌਂਪਿਆ ਗਿਆ ਹੈ।
ਇਹ ਨਿਰਦੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਕੀਤੇ ਗਏ ਹਨ। ਦਸਤਾਵੇਜ਼ ’ਤੇ ਸੁਪਰਡੈਂਟ (ਕੈਲਾਸ਼ ਗੌਤਮ) ਦੇ ਦਸਤਖ਼ਤ ਹਨ। ਸੰਬੰਧਿਤ ਅਫ਼ਸਰਾਂ ਨੂੰ ਆਪਣੀ ਨਵੀਂ ਤਾਇਨਾਤੀ ’ਤੇ ਤੁਰੰਤ ਜੁਆਇਨ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਅਜੇ ਕੁਮਾਰ ਸਿਨਹਾ, ਆਈ.ਏ.ਐੱਸ. (1996) ਪਰਸੋਨਲ ਵਿਭਾਗ ’ਚ ਰਿਪੋਰਟ ਕਰਨਗੇ ਤੇ ਉਨ੍ਹਾਂ ਦੀ ਤਾਇਨਾਤੀ ਦੇ ਹੁਕਮ ਬਾਅਦ ’ਚ ਜਾਰੀ ਕੀਤੇ ਜਾਣਗੇ।
Read More : ਪ੍ਰਧਾਨ ਧਾਮੀ ਦੀ ਅਗਵਾਈ ’ਚ ਵਫ਼ਦ ਨੇ ਲੈਫਟੀਨੈਂਟ ਗਵਰਨਰ ਮਨੋਜ ਸਿਨ੍ਹਾ ਨਾਲ ਕੀਤੀ ਮੁਲਾਕਾਤ

