ਪੰਜਾਬ ਸਰਕਾਰ ਨੇ ਤਿੰਨ ਸੀਨੀਅਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ

17 ਸਤੰਬਰ 2026: ਪੰਜਾਬ ਸਰਕਾਰ ਨੇ ਤਿੰਨ ਸੀਨੀਅਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਅਨੁਰਾਗ ਵਰਮਾ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਾ ਵਧੀਕ ਮੁੱਖ ਸਕੱਤਰ ਅਤੇ ਮਾਲ ਅਤੇ ਮੁੜ ਵਸੇਬਾ ਵਿਭਾਗ ਦਾ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਜਸਪ੍ਰੀਤ ਤਲਵਾੜ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਦਾ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਅਤੇ ਖਣਨ ਅਤੇ ਨਿਆਂ ਵਿਭਾਗ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਦਾ ਪ੍ਰਬੰਧ ਸਕੱਤਰ ਅਤੇ ਯੋਜਨਾ ਵਿਭਾਗ ਦਾ ਵਧੀਕ ਸਕੱਤਰ ਅਤੇ ਬਾਗਬਾਨੀ ਵਿਭਾਗ ਦਾ ਵਧੀਕ ਸਕੱਤਰ ਨਿਯੁਕਤ ਕੀਤਾ ਗਿਆ ਹੈ।

Leave a Reply

Your email address will not be published. Required fields are marked *