PPSC members

ਪੰਜਾਬ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਚੁਕਾਈ ਸਹੁੰ

ਚੰਡੀਗੜ੍ਹ, 12 ਸਤੰਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਹੈ। ਪੰਜਾਬ ਦੇ ਰਾਜਪਾਲ ਵੱਲੋਂ ਕਮਿਸ਼ਨ ਦੇ ਅਧਿਕਾਰਤ ਮੈਂਬਰਾਂ ਵਜੋਂ ਸੰਜੇ ਗਰਗ ਅਤੇ ਸਰਬਜੀਤ ਸਿੰਘ ਧਾਲੀਵਾਲ ਨੂੰ ਅਹੁਦੇ ਅਤੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁਕਾਈ।

ਮੋਗਾ ਨਿਵਾਸੀ ਸੰਜੇ ਗਰਗ ਇਕ ਸੇਵਾਮੁਕਤ ਪ੍ਰਿੰਸੀਪਲ ਜ਼ਿਲਾ ਅਤੇ ਸੈਸ਼ਨ ਜੱਜ ਹਨ, ਜਦੋਂ ਕਿ ਮੋਹਾਲੀ ਨਿਵਾਸੀ ਸਰਬਜੀਤ ਸਿੰਘ ਧਾਲੀਵਾਲ ਇਕ ਸੇਵਾਮੁਕਤ ਜ਼ਿਲਾ ਅਤੇ ਸੈਸ਼ਨ ਜੱਜ ਵਜੋਂ ਸੇਵਾ ਨਿਭਾ ਚੁੱਕੇ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਕੀਤਾ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਖੁੱਡੀਆਂ, ਪੀਪੀਐਸਸੀ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ, ਨਵ-ਨਿਯੁਕਤ ਮੈਂਬਰਾਂ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਸਹੁੰ ਚੁੱਕ ਸਮਾਗਮ ਵਿੱਚ ਮੌਜੂਦ ਸਨ।

Read More : ਮੁੜ ਚਮਕਾਇਆ ਸ੍ਰੀ ਕਰਤਾਰਪੁਰ ਪੈਸੰਜਰ ਟਰਮੀਨਲ

Leave a Reply

Your email address will not be published. Required fields are marked *