Gulab-Chand-Kataria

ਮੁੱਖ ਮੰਤਰੀ ਮਾਨ ਦਾ ਹਾਲ-ਚਾਲ ਪੁੱਛਣ ਹਸਪਤਾਲ ਪਹੁੰਚੇ ਪੰਜਾਬ ਰਾਜਪਾਲ

ਮੋਹਾਲੀ, 10 ਸਤੰਬਰ : ਪਿਛਲੇ 6 ਦਿਨਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਹਨ, ਜਿਨ੍ਹਾਂ ਦੀ ਸਿਹਤ ਵਿਚ ਹੁਣ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਵੀ ਠੀਕ ਆਈਆਂ ਹਨ। ਇਸ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਮੁੱਖ ਮੰਤਰੀ ਦਾ ਹਾਲ-ਚਾਲ ਪੁੱਛਣ ਹਸਪਤਾਲ ਪਹੁੰਚੇ।

ਇਸ ਮੌਕੇ ਮੁੱਖ ਮੰਤਰੀ ਦਾ ਹਾਲ ਚਾਲ ਪੁੱਛਣ ਤੋਂ ਬਾਅਦ ਪੰਜਾਬ ਰਾਜਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਕੱਲ੍ਹ ਪੰਜਾਬ ਦੇ ਦੌਰੇ ‘ਤੇ ਆਏ ਸੀ ਅਤੇ ਉਨ੍ਹਾਂ 1600 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਬਾਕੀ ਰਕਮ ਵੱਖ-ਵੱਖ ਏਜੰਸੀਆਂ ਦੁਆਰਾ ਮੁਲਾਂਕਣ ਤੋਂ ਬਾਅਦ ਅਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 100 ਪ੍ਰਤੀਸ਼ਤ ਪੈਕਜ ਆਉਣਾ ਹਾਲੇ ਬਾਕੀ ਹੈ।100 ਫੀਸਦੀ ਹੋਰ ਮੁਆਵਜ਼ਾ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੇਰੇ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕੱਲ੍ਹ ਜੋ ਦੇਖਿਆ ਹੈ, ਉਸ ਅਨੁਸਾਰ ਪੰਜਾਬ ਨੂੰ ਹਿਮਾਚਲ ਨਾਲੋਂ ਜ਼ਿਆਦਾ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਵੀ ਮੁੱਖ ਮੰਤਰੀ ਦੀ ਸਿਹਤ ਬਾਰੇ ਚਿੰਤਤ ਸਨ। ਉਨ੍ਹਾਂ ਕੱਲ੍ਹ ਦੋ-ਤਿੰਨ ਵਾਰ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਸੀ। ਉਨ੍ਹਾਂ ਨੇ ਮੈਨੂੰ ਇਹ ਵੀ ਕਿਹਾ ਕਿ ਮੈਂ ਇੱਥੋਂ ਜਾਂਦੇ ਹੀ ਮੁੱਖ ਮੰਤਰੀ ਦੀ ਹਾਲਤ ਜਾਣ ਕੇ ਮੈਨੂੰ ਦੱਸਾਂ।

ਮੈਂ ਹੈਲੀਕਾਪਟਰ ਤੋਂ ਉਤਰਦੇ ਹੀ ਉਨ੍ਹਾਂ ਨੂੰ ਮਿਲਣ ਆਇਆ ਹਾਂ। ਮੈਂ ਉਨ੍ਹਾਂ ਨੂੰ ਕਿਹਾ ਸੀ ਕਿ ਹੁਣ ਮੁੱਖ ਮੰਤਰੀ ਦੀ ਸਿਹਤ ਠੀਕ ਹੈ ਅਤੇ ਉਨ੍ਹਾਂ ਨੂੰ ਕੁਝ ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।

Read More : ਕਿਰਨ ਨਦੀ ’ਚ ਡੁੱਬਿਆ ਨੌਜਵਾਨ

Leave a Reply

Your email address will not be published. Required fields are marked *