ਸੰਜੀਵ ਅਰੋੜਾ

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹੈ : ਸੰਜੀਵ ਅਰੋੜਾ

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰੀ ਸੁਖਾਲੇਪਣ ਵਿੱਚ ਪੰਜਾਬ ਨੇ ਹਾਸਲ ਕੀਤਾ ਪਹਿਲਾ ਸਥਾਨ

ਚੰਡੀਗੜ੍ਹ, 27 ਮਾਰਚ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿਖੇ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਅਤੇ ਜਲਦ ਹੀ ‘ਰੰਗਲਾ ਪੰਜਾਬ’ ਬਣ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਨੇ ਪਿਛਲੇ ਚਾਰ ਸਾਲਾਂ ਵਿੱਚ ਅਜਿਹੀ ਇਤਿਹਾਸਕ ਪ੍ਰਗਤੀ ਕੀਤੀ ਹੈ ਜੋ ਪਿਛਲੇ 70 ਸਾਲਾਂ ਵਿੱਚ ਨਹੀਂ ਹੋਈ।

ਸੰਜੀਵ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਸੜਕ ਸੁਰੱਖਿਆ, ਸਿੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਦੇਸ਼ ਦਾ ਨੰਬਰ-1 ਸੂਬਾ ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਅੱਜ ਪੂਰੇ ਦੇਸ਼ ਵਿੱਚ ਪੰਜਾਬ ਦੇ ਵਿਕਾਸ ਮਾਡਲ ਦੀ ਚਰਚਾ ਹੋ ਰਹੀ ਹੈ।

ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਸਵੇਰ ਵੇਲੇ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਨੂੰ ਝੋਨੇ ਦੇ ਸੀਜ਼ਨ ਦੌਰਾਨ 95 ਫੀਸਦ ਤੱਕ ਵਧਾਇਆ ਜਾਵੇਗਾ। ਪੀਐਸਪੀਸੀਐਲ ਦੀ ਕਾਰਗੁਜ਼ਾਰੀ ਵਿੱਚ ਵੀ ਵੱਡਾ ਸੁਧਾਰ ਹੋਇਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਨਾਗਰਿਕ ਲਈ 10 ਲੱਖ ਰੁਪਏ ਤੱਕ ਦੀ ਨਕਦ ਰਹਿਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ, ਜਿਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਲਦ ਹੀ ਔਰਤਾਂ ਨੂੰ 1000 ਅਤੇ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ।

ਇਸ ਤੋਂ ਇਲਾਵਾ ਸੂਬੇ ਦੀਆਂ ਸੜਕਾਂ ਨੂੰ ਕੂੜਾ ਮੁਕਤ ਕਰਕੇ ਦੇਸ਼ ਦਾ ਸਭ ਤੋਂ ਬਿਹਤਰ ਸੜਕੀ ਬੁਨਿਆਦੀ ਢਾਂਚਾ ਤਿਆਰ ਕੀਤਾ ਜਾਵੇਗਾ।

Read More : ਯੂਪੀ ਦੇ 2 ਮੁਲਜ਼ਮ 10 ਪਿਸਤੌਲਾਂ ਸਣੇ ਗ੍ਰਿਫ਼ਤਾਰ

Leave a Reply

Your email address will not be published. Required fields are marked *