ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ
ਚੰਡੀਗੜ੍ਹ, 24 ਅਕਤੂਬਰ : ਅੱਜ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਰਸਮੀ ਤੌਰ ‘ਤੇ ਸੱਦਾ ਦੇਣ ਲਈ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕੀਤੀ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਸਮਾਗਮਾਂ ‘ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।
ਇਸੇ ਦੌਰਾਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਕਰਵਾਏ ਜਾ ਰਹੇ ਸਮਾਗਮਾਂ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।
ਪੰਜਾਬ ਸਰਕਾਰ ਮੁਤਾਬਕ ਇਹ ਪਹਿਲਕਦਮੀ ਦਾ ਉਦੇਸ਼ ‘ਹਿੰਦ ਦੀ ਚਾਦਰ’ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ‘ਚ ਪੰਜਾਬ ‘ਚ ਕਰਵਾਏ ਜਾ ਰਹੇ ਸਮਾਗਮਾਂ ‘ਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ।
Read More : ਭਾਜਪਾ ਨੇ ਮੁੱਖ ਮੰਤਰੀ ਮਾਨ ਦਾ ਅਕਸ ਖਰਾਬ ਕਰਨ ਲਈ ਝੂਠੀ ਵੀਡੀਓ ਵਾਇਰਲ ਕਰਵਾਈ : ਕੰਗ
