Punjab-Police

ਪੰਜਾਬ ਪੁਲਸ ਵੱਲੋਂ 584 ਥਾਵਾਂ ’ਤੇ ਛਾਪੇਮਾਰੀ, 180 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 95 ਤਸਕਰ ਗ੍ਰਿਫ਼ਤਾਰ; 12.3 ਕਿਲੋ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਚੰਡੀਗੜ੍ਹ, 7 ਫਰਵਰੀ: ਪੰਜਾਬ ਪੁਲਸ ਵੱਲੋਂ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੂੰ 19ਵੇਂ ਦਿਨ ਵੀ ਸਰਗਰਮੀ ਨਾਲ ਜਾਰੀ ਰੱਖਦਿਆਂ ਸ਼ਨੀਵਾਰ ਨੂੰ ਸੂਬੇ ਭਰ ’ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ 584 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਦੌਰਾਨ ਪੁਲਸ ਟੀਮਾਂ ਨੇ 180 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੀਤੀਆਂ ਗਈਆਂ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 5,290 ਹੋ ਗਈ ਹੈ।

ਇਸ ਤੋਂ ਇਲਾਵਾ 112 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 266 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ (ਪੀ.ਓ.) ਨੂੰ ਵੀ ਕਾਬੂ ਕੀਤਾ ਗਿਆ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਰਾਧੀਆਂ ਬਾਰੇ ਕੋਈ ਵੀ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਸਾਂਝੀ ਕਰ ਸਕਦੇ ਹਨ।

ਦੂਜੇ ਪਾਸੇ, ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 343ਵੇਂ ਦਿਨ ਪੁਲਸ ਨੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 12.3 ਕਿਲੋ ਹੈਰੋਇਨ, 160 ਕਿਲੋ ਭੁੱਕੀ, 321 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 48,096 ਤੱਕ ਪਹੁੰਚ ਗਈ ਹੈ। ਪੁਲਸ ਨੇ ਸ਼ਨੀਵਾਰ ਨੂੰ 29 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਕੇਂਦਰਾਂ ’ਚ ਇਲਾਜ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ।

Read More : ਖਾਲੀ ਪਲਾਟ ’ਚੋਂ ਮਿਲੀ 3 ਦਿਨਾਂ ਤੋਂ ਲਾਪਤਾ 8 ਸਾਲਾ ਬੱਚੇ ਦੀ ਲਾਸ਼

Leave a Reply

Your email address will not be published. Required fields are marked *