Punjab-PRTC-Protest

ਪੰਜਾਬ ਰੋਡਵੇਜ਼ ਮੁਲਾਜ਼ਮਾਂ ਨੇ ਹੜਤਾਲ ਕਰਕੇ ਕੀਤਾ ਰੋਸ ਪ੍ਰਦਰਸ਼ਨ

ਮੁਲਾਜ਼ਮ ਪਾਣੀ ਦੀ ਟੈਂਕੀ ‘ਤੇ ਚੜ੍ਹੇ, ਸੰਗਰੂਰ ‘ਚ ਮੁਲਾਜ਼ਮ ਨੇ ਖੁਦ‘ਤੇ ਪੈਟਰੋਲ ਪਾ ਕੇ ਅੱਗ ਲਗਾਉਣ ਦੀ ਕੋਸ਼ਿਸ਼, ਪੁਲਿਸ ਮੁਲਾਜ਼ਮ ਝੁਲਸਿਆ

ਪਟਿਆਲਾ ‘ , 28 ਨਵੰਬਰ : ਅੱਜ ਪੰਜਾਬ ਰੋਡਵੇਜ਼ ਮੁਲਾਜ਼ਮਾਂ ਨੇ ਹੜਤਾਲ ਕੀਤੀ ਹੈ। ਪਟਿਆਲਾ ‘ਚ ਪੁਲਿਸ ਅਤੇ ਰੋਡਵੇਜ਼ ਮੁਲਾਜ਼ਮਾਂ ਵਿਚਕਾਰ ਝੜੱਪ ਹੋ ਗਈ। ਪੁਲਿਸ ਨੇ ਕਈ ਮੁਲਾਜ਼ਮਾਂ ਨੂੰ ਹਿਰਾਸਤ ‘ਚ ਲੈ ਲਿਆ। ਜਲੰਧਰ ‘ਚ ਮੁਲਾਜ਼ਮਾਂ ਨੇ ਬੱਸ ਸਟੈਂਡ ਬੰਦ ਕਰ ਦਿੱਤਾ। ਪ੍ਰਾਈਵੇਟ ਬੱਸਾਂ ਦਾ ਦਾਖਲਾ ਵੀ ਰੋਕਿਆ ਗਿਆ ਹੈ।

ਸੰਗਰੂਰ ‘ਚ ਇੱਕ ਮੁਲਾਜ਼ਮ ਨੇ ਆਪਣੇ ਆਪ ‘ਤੇ ਪੈਟਰੋਲ ਪਾ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਰੋਡਵੇਜ਼ ਮੁਲਾਜ਼ਮ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹੋਏ ਪੁਲਿਸ ਮੁਲਾਜ਼ਮ ਝੁਲਸ ਗਿਆ |

ਲੁਧਿਆਣਾ ‘ਚ ਇੱਕ ਰੋਡਵੇਜ਼ ਕਰਮਚਾਰੀ ਬੱਸ ਸਟੈਂਡ ‘ਤੇ ਪਾਣੀ ਦੀ ਟੈਂਕੀ ‘ਤੇ ਚੜ੍ਹ ਗਿਆ। ਜਦੋਂ ਉਸਨੂੰ ਹੇਠਾਂ ਉਤਰਨ ਲਈ ਕਿਹਾ ਗਿਆ ਤਾਂ ਉਸਨੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਮਾਨਸਾ ਦੇ ਬੁਢਲਾਡਾ ‘ਚ ਤਿੰਨ ਕਰਮਚਾਰੀ ਪੈਟਰੋਲ ਦੀਆਂ ਬੋਤਲਾਂ ਨਾਲ ਪਾਣੀ ਦੀ ਟੈਂਕੀ ‘ਤੇ ਚੜ੍ਹ ਗਏ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਲੋਮੀਟਰ ਸਕੀਮ ਟੈਂਡਰ ‘ਤੇ ਆਪਣਾ ਫੈਸਲਾ ਵਾਪਸ ਨਹੀਂ ਲਿਆ ਤਾਂ ਉਹ ਅੱਗ ਲਗਾ ਲੈਣਗੇ।

ਰੋਡਵੇਜ਼ ਕਰਮਚਾਰੀ ਯੂਨੀਅਨ ਦੇ ਆਗੂਆਂ ਨਛੱਤਰ ਸਿੰਘ ਅਤੇ ਵਿਕਰਮਜੀਤ ਸਿੰਘ ਨੇ ਕਿਹਾ ਕਿ ਉਹ ਕਿਲੋਮੀਟਰ ਸਕੀਮ ਅਧੀਨ ਬੱਸਾਂ ਦੇ ਟੈਂਡਰ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਹ ਪਿਛਲੇ ਦੋ ਮਹੀਨਿਆਂ ‘ਚ ਉਨ੍ਹਾਂ ਦਾ ਤੀਜਾ ਵਿਰੋਧ ਹੈ। ਜਦੋਂ ਵੀ ਉਹ ਵਿਰੋਧ ਕਰਦੇ ਹਨ, ਸਰਕਾਰ ਟੈਂਡਰ ਦੀ ਮਿਤੀ ਵਧਾ ਦਿੰਦੀ ਹੈ ਅਤੇ ਬਾਅਦ ‘ਚ ਟੈਂਡਰ ਰੱਦ ਨਹੀਂ ਕਰਦੀ।

ਹੜਤਾਲ ਦੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਕਰਮਚਾਰੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਕਰ ਰਹੀ ਹੈ। ਸੂਬੇ ਭਰ ‘ਚ ਯੂਨੀਅਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੱਸ ਹੜਤਾਲ ਕਾਰਨ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ। ਮੁਫ਼ਤ ਯਾਤਰਾ ਕਰਨ ਵਾਲੀਆਂ ਔਰਤਾਂ ਨੂੰ ਵੀ ਨਿੱਜੀ ਬੱਸਾਂ ਰਾਹੀਂ ਯਾਤਰਾ ਕਰਨੀ ਪਈ ਹੈ।

Read More : ਨਵੀਨ ਅਰੋੜਾ ਕਤਲਕਾਂਡ ਮਾਮਲੇ ਦਾ ਮੁੱਖ ਮੁਲਜ਼ਮ ਬਾਦਲ ਢੇਰ

Leave a Reply

Your email address will not be published. Required fields are marked *