ਟਰਾਂਸਪੋਰਟ ਮੰਤਰੀ ਭੁੱਲਰ ਨੇ 19 ਨਵੰਬਰ ਨੂੰ ਮੀਟਿੰਗ ਬੁਲਾਈ
ਚੰਡੀਗੜ੍ਹ, 17 ਨਵੰਬਰ : ਪੰਜਾਬ ਰੋਡਵੇਜ਼ ਪਨਬੱਸ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਨੂੰ ਦੇਖਦਿਆਂ ਹੜਤਾਲ ਮੁਲਤਵੀ ਕਰ ਦਿੱਤੀ ਹੈ।
ਸੋਮਵਾਰ ਨੂੰ ਬੱਸਾਂ ਦੀ ਹੜਤਾਲ ਹੋਣ ’ਤੇ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਨੂੰ ਅੱਗੇ ਕਰ ਦਿੱਤਾ ਗਿਆ ਹੈ, ਨਾਲ ਹੀ ਪੀ. ਆਰ. ਟੀ.ਸੀ. ਦੇ ਪੁਰਾਣੇ ਤੇ ਨਵੇਂ ਮੁਲਾਜ਼ਮਾਂ ਲਈ 5 ਫ਼ੀਸਦੀ ਤਨਖ਼ਾਹ ’ਚ ਵਾਧੇ ਦਾ ਪੱਤਰ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਪੀ. ਆਰ. ਟੀ. ਸੀ. ਦੇ ਨਵੇਂ ਵਰਕਰਾਂ ਸਮੇਤ ਆਜ਼ਾਦ ਵਾਲੇ 5% ਲਾਗੂ ਕਰਨ ਦਾ ਪੱਤਰ ਵੀ ਜਾਰੀ ਹੋਣ ’ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 19 ਨਵੰਬਰ ਨੂੰ ਮੀਟਿੰਗ ਬੁਲਾਈ ਗਈ ਹੈ।
ਇਸ ਮੀਟਿੰਗ ’ਚ ਉਨ੍ਹਾਂ ਦੀਆਂ ਮੰਗਾਂ ਵਿਚਾਰਨ ਦਾ ਭਰੋਸਾ ਅਧਿਕਾਰੀਆਂ ਵੱਲੋਂ ਦਿੱਤਾ ਗਿਆ ਹੈ। ਇਸ ਲਈ ਯੂਨੀਅਨ ਵੱਲੋਂ ਹੜਤਾਲ ਸਮੇਤ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਗਏ ਹਨ।
ਯੂਨੀਅਨ ਵੱਲੋਂ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਕਰ ਕੇ 20 ਨਵੰਬਰ ਨੂੰ ਸੂਬਾ ਕਮੇਟੀ ਦੀ ਮੀਟਿੰਗ ਲੁਧਿਆਣੇ ’ਚ ਕਰ ਕੇ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ।
Read More : ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਲਏ ਵੱਡੇ ਫ਼ੈਸਲੇ : ਡਾ. ਬਲਜੀਤ ਕੌਰ
