ਚੰਡੀਗੜ੍ਹ, 1 ਅਗਸਤ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਜ਼ਿਲਾ ਪਟਿਆਲਾ ਦੇ ਪਿੰਡ ਬਠੋਈ ਕਲਾਂ ਦੀ ਸ਼ਾਮਲਾਤ ਜ਼ਮੀਨ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਬਣਦੀ ਸਰਕਾਰੀ ਫੀਸ ਜਮ੍ਹਾ ਕਰਵਾਉਣ ਦੇ ਬਾਵਜੂਦ ਨਾ ਮਿਲਣ ਅਤੇ ਪਿੰਡ ਨਿਆਲ ਦੇ ਟਰੱਕ ਡਰਾਈਵਰ ਦੀ ਖੁਦਕੁਸ਼ੀ ਦੇ ਮਾਮਲੇ ਤੋਂ ਬਾਅਦ ਲਗਾਏ ਧਰਨੇ ਦਾ ਖੁਦ ਨੋਟਿਸ ਲਿਆ ਹੈ।
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੂੰ ਇਨ੍ਹਾਂ ਦੋਵਾਂ ਮਾਮਲਿਆਂ ‘ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ 5 ਅਗਸਤ, 2025 ਨੂੰ ਨਿੱਜੀ ਤੌਰ ‘ਤੇ ਤਲਬ ਕੀਤਾ ਗਿਆ ਹੈ।
ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ‘ਚ ਮ੍ਰਿਤਕ ਹਰਪ੍ਰੀਤ ਸਿੰਘ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ ਅਤੇ ਇਸ ਮਾਮਲੇ ‘ਚ ਮ੍ਰਿਤਕ ਦਾ ਪਰਿਵਾਰ ਪਿਛਲੇ 6 ਦਿਨਾਂ ਤੋਂ ਲਾਸ਼ ਨੂੰ ਸੜਕ ਦੇ ਵਿਚਕਾਰ ਰੱਖ ਕੇ ਧਰਨਾ ਦੇ ਰਿਹਾ ਹੈ।
Read More : ਗੁਰਿੰਦਰ ਸਿੰਘ ਬਾਵਾ ਤਖ਼ਤ ਸ੍ਰੀ ਪਟਨਾ ਸਾਹਿਬ ਬੋਰਡ ਦਾ ਮੈਂਬਰ ਨਿਯੁਕਤ