ਵੇਅਰਹਾਊਸ ਦੇ ਅਧਿਕਾਰੀ ਨੂੰ ਧਮਕਾਉਣ ਅਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਲਾਏ ਦੋਸ਼
ਨਵੀਂ ਦਿੱਲੀ, 23 ਮਾਰਚ : ਕਾਂਗਰਸ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਲੋਕ ਸਭਾ ਵਿੱਚ ਪੰਜਾਬ ਦੇ ਕਥਿਤ ਟੈਂਡਰ ਘਪਲੇ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਦੋਸ਼ ਲਾਇਆ ਕਿ ਐਫ.ਸੀ.ਆਈ. ਅਤੇ ਵੇਅਰਹਾਊਸ ਦੇ ਟੈਂਡਰਾਂ ਵਿੱਚ ਵੱਡੇ ਪੱਧਰ ‘ਤੇ ਬੇਨਿਯਮੀਆਂ ਹੋਈਆਂ ਹਨ।
ਔਜਲਾ ਨੇ ਕਿਹਾ ਕਿ ਡੀ.ਐਮ. ਗਗਨਦੀਪ ਸਿੰਘ ਨੂੰ ਪਰਿਵਾਰ ਸਮੇਤ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ, ਜਿਸ ਕਾਰਨ ਉਸ ਨੇ ਖ਼ੁਦਕੁਸ਼ੀ ਵਰਗਾ ਖ਼ੌਫ਼ਨਾਕ ਕਦਮ ਚੁੱਕਿਆ। ਉਨ੍ਹਾਂ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਤੋਂ ਇਸ ਦੀ ਜਾਂਚ ਐਨ.ਆਈ.ਏ. (NIA) ਤੋਂ ਕਰਵਾਉਣ ਦੀ ਮੰਗ ਕੀਤੀ।
Read More : ਦਰਸ਼ਕਾਂ ਤੋਂ ਬਿਨਾਂ ਹੋਣਗੇ ਪਾਕਿਸਤਾਨ ਸੁਪਰ ਲੀਗ ਦੇ ਮੈਚ
