ਬੇਅਦਬੀ ਵਿਰੋਧੀ ਕਾਨੂੰਨ ‘ਚ ਸੋਧ ਨੂੰ ਮਨਜ਼ੂਰੀ ਮਿਲਣ ਦੀ ਉਮੀਦ; ਵ੍ਰਿੰਦਾਵਨ ਕਿਸ਼ਤੀ ਹਾਦਸੇ ਦੇ ਪੀੜਤਾਂ ਲਈ ਰੱਖਿਆ ਮੌਨ
ਚੰਡੀਗੜ੍ਹ, 13 ਅਪ੍ਰੈਲ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਭਾਵੁਕ ਅਤੇ ਗੰਭੀਰ ਮਾਹੌਲ ਵਿੱਚ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਵਿੱਚ ਸਦਨ ਵੱਲੋਂ ਮਸ਼ਹੂਰ ਗਾਇਕਾ ਆਸ਼ਾ ਭੋਂਸਲੇ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੇ ਨਾਲ ਹੀ, ਵ੍ਰਿੰਦਾਵਨ ਵਿੱਚ ਹੋਏ ਦਰਦਨਾਕ ਕਿਸ਼ਤੀ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਲੋਕਾਂ ਦੀ ਯਾਦ ਵਿੱਚ ਸਦਨ ਨੇ ਦੋ ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਬੇਅਦਬੀ ਵਿਰੋਧੀ ਕਾਨੂੰਨ ‘ਤੇ ਵੱਡਾ ਫੈਸਲਾ
ਅੱਜ ਦੇ ਸੈਸ਼ਨ ਦਾ ਸਭ ਤੋਂ ਅਹਿਮ ਬਿੰਦੂ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਨੂੰ ਮਨਜ਼ੂਰੀ ਦੇਣਾ ਹੈ। ਸਰਕਾਰ ਵੱਲੋਂ ਇਸ ਸਬੰਧੀ ਬਿੱਲ ਪੇਸ਼ ਕੀਤੇ ਜਾਣ ਦੀ ਉਮੀਦ ਹੈ, ਜਿਸ ਦਾ ਮੁੱਖ ਉਦੇਸ਼ ਅਜਿਹੇ ਗੁਨਾਹਾਂ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕਰਨਾ ਹੈ।
ਸਿਆਸੀ ਹੰਗਾਮੇ ਦੇ ਆਸਾਰ
ਸੈਸ਼ਨ ਦੇ ਕਾਫ਼ੀ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਿੱਥੇ ਸੱਤਾਧਾਰੀ ਪਾਰਟੀ ਆਪਣੇ ਵਿਕਾਸ ਕਾਰਜਾਂ ਅਤੇ ਨਵੇਂ ਕਾਨੂੰਨਾਂ ਰਾਹੀਂ ਘੇਰਾਬੰਦੀ ਕਰਨ ਦੀ ਤਿਆਰੀ ਵਿੱਚ ਹੈ, ਉੱਥੇ ਹੀ ਵਿਰੋਧੀ ਪਾਰਟੀਆਂ ਵੀ ਵੱਖ-ਵੱਖ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਦੋਵਾਂ ਪਾਸਿਆਂ ਤੋਂ ਤਿੱਖੀ ਬਹਿਸਬਾਜ਼ੀ ਦੀ ਉਮੀਦ ਹੈ।
Read More : ਮੁੱਖ ਮੰਤਰੀ ਮਾਨ ਦੇ ਯਤਨਾਂ ਨੂੰ ਪਿਆ ਬੂਰ; ਸਰਹੱਦੀ ਕੰਡਿਆਲੀ ਤਾਰ ਹੁਣ ਕੌਮਾਂਤਰੀ ਸਰਹੱਦ ਦੇ ਨੇੜੇ ਹੋਵੇਗੀ ਸ਼ਿਫਟ
