bhagwant-singh-maan

ਪੰਜਾਬ ‘ਚ ਹੁਣ ਆਈ.ਪੀ.ਐੱਲ. ਦੀ ਤਰਜ਼ ‘ਤੇ ਹੋਵੇਗੀ ‘ਪੰਜਾਬ ਕ੍ਰਿਕਟ ਲੀਗ’

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹਰੀ ਝੰਡੀ

ਪੰਜਾਬ, 13 ਫਰਵਰੀ : ਪੰਜਾਬ ਦੇ ਖੇਡ ਮੈਦਾਨਾਂ ਵਿੱਚ ਜਲਦ ਹੀ ਚੌਕਿਆਂ-ਛੱਕਿਆਂ ਦੀ ਗੂੰਜ ਸੁਣਾਈ ਦੇਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਆਈ.ਪੀ.ਐੱਲ. (IPL) ਦੀ ਤਰਜ਼ ‘ਤੇ ‘ਪੰਜਾਬ ਕ੍ਰਿਕਟ ਲੀਗ’ (PCL) ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਇਸ ਦਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਾਉਣ ਲਈ ਇਹ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

ਇਸ ਲੀਗ ਦਾ ਮੁੱਖ ਉਦੇਸ਼ ਪੰਜਾਬੀ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਨਾਲ ਜੋੜਨਾ ਅਤੇ ਸੂਬੇ ਦੀ ਪੁਰਾਣੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨਾ ਹੈ। ਸਰਕਾਰ ਨੂੰ ਉਮੀਦ ਹੈ ਕਿ ਇਸ ਨਾਲ ਸੂਬੇ ਵਿੱਚ ਨਵੀਂ ਕ੍ਰਿਕਟ ਪ੍ਰਤਿਭਾ ਉਭਰੇਗੀ ਅਤੇ ਨੌਜਵਾਨਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਹੋਣਗੇ।

ਜ਼ਿਲ੍ਹਾ ਅਤੇ ਖੇਤਰੀ ਪੱਧਰ ਦੀਆਂ ਹੋਣਗੀਆਂ ਟੀਮਾਂ

ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਰਣਨੀਤੀ ਅਨੁਸਾਰ, ਇਸ ਲੀਗ ਵਿੱਚ ਜ਼ਿਲ੍ਹਾ-ਅਧਾਰਤ ਅਤੇ ਖੇਤਰੀ ਟੀਮਾਂ ਸ਼ਾਮਲ ਹੋਣਗੀਆਂ, ਜਿਨ੍ਹਾਂ ਨੂੰ ਮਾਝਾ, ਦੋਆਬਾ ਅਤੇ ਮਾਲਵਾ ਵਰਗੇ ਖੇਤਰਾਂ ਵਿੱਚ ਵੰਡਿਆ ਜਾਵੇਗਾ। 9 ਫਰਵਰੀ ਨੂੰ ਖੇਡ ਵਿਭਾਗ ਨਾਲ ਹੋਈ ਅਹਿਮ ਬੈਠਕ ਵਿੱਚ ਇਸ ਲੀਗ ਦਾ ਖਾਕਾ ਤਿਆਰ ਕੀਤਾ ਗਿਆ ਸੀ, ਜਿਸ ਨੂੰ ਅੱਜ ਅੰਤਿਮ ਮਨਜ਼ੂਰੀ ਮਿਲ ਗਈ ਹੈ।

BCCI ਅਤੇ PCA ਦੇ ਸਹਿਯੋਗ ਨਾਲ ਹੋਵੇਗਾ ਆਯੋਜਨ

ਲੀਗ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਨਾਲ ਤਾਲਮੇਲ ਕਰ ਰਹੀ ਹੈ। ਇਹ ਵੱਡੇ ਪੱਧਰ ਦਾ ਸਮਾਗਮ ਇਨ੍ਹਾਂ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ ਤਾਂ ਜੋ ਭਾਰਤੀ ਕ੍ਰਿਕਟ ਨੂੰ ਪੰਜਾਬ ਤੋਂ ਉੱਚ ਪੱਧਰੀ ਖਿਡਾਰੀ ਮਿਲ ਸਕਣ।

Read More : ਸੂਫ਼ੀ ਗਾਇਕਾ ਜੋਤੀ ਨੂਰਾਂ ਤੋਂ 1 ਕਰੋੜ ਦੀ ਫਿਰੌਤੀ ਦੀ ਮੰਗੀ

Leave a Reply

Your email address will not be published. Required fields are marked *