65 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ
ਮੋਹਾਲੀ, 22 ਅਗਸਤ : ਦੁਨੀਆ ਭਰ ਵਿਚ ਆਪਣੀ ਆਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਪ੍ਰਸਿੱਧ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਅੱਜ ਸਵਰਗਵਾਸ ਹੋ ਗਏ। ਉਹ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਪੰਜਾਬੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਡਾ. ਜਸਵਿੰਦਰ ਭੱਲਾ ਨੂੰ ਬੁੱਧਵਾਰ ਰਾਤ ਪਹਿਲਾਂ ਬ੍ਰੇਨ ਸਟ੍ਰੋਕ ਹੋਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਬੀਤੀ ਰਾਤ ਤੋਂ ਹੀ ਵਿਗੜ ਗਈ ਸੀ। ਉਨ੍ਹਾਂ ਨੇ ਅੱਜ ਸਵੇਰੇ 4 ਵਜੇ ਦੇ ਕਰੀਬ ਆਖ਼ਰੀ ਸਾਹ ਲਏ। ਉਹ 65 ਸਾਲ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਦੁਪਹਿਰ 12.00 ਵਜੇ ਮੋਹਾਲੀ ਦੇ ਸ਼ਮਸ਼ਾਨਘਾਟ ਬਲੌਂਗੀ ਵਿਖੇ ਕੀਤਾ ਜਾਵੇਗਾ।
ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਦੋਰਾਹਾ ਵਿਚ ਹੋਇਆ ਸੀ। ਉਨ੍ਹਾਂ ਨੇ 1988 ਵਿਚ “ਛਣਕਟਾ 88” ਨਾਲ ਇੱਕ ਕਾਮੇਡੀਅਨ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਹ ਫ਼ਿਲਮ “ਦੁੱਲਾ ਭੱਟੀ” ਵਿਚ ਇਕ ਅਦਾਕਾਰ ਬਣੇ।
ਜਸਵਿੰਦਰ ਭੱਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿੱਚ ਪ੍ਰੋਫੈਸਰ ਸਨ। ਉਹ ਪੀਏਯੂ ਦੇ ਬ੍ਰਾਂਡ ਅੰਬੈਸਡਰ ਵੀ ਬਣੇ ਅਤੇ ਆਪਣੇ ਕਾਰਜਕਾਲ ਦੌਰਾਨ ਯੂਨੀਵਰਸਿਟੀ ਦੀਆਂ ਤਕਨੀਕਾਂ ਅਤੇ ਸਾਹਿਤ ਨੂੰ ਕਿਸਾਨਾਂ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਦਾ ਪੂਰਾ ਧਿਆਨ ਕਿਸਾਨ ਭਾਈਚਾਰੇ ਦੀ ਸੇਵਾ ਕਰਨ ਅਤੇ ਜਾਗਰੂਕਤਾ ਵਧਾਉਣ ‘ਤੇ ਰਿਹਾ।
Read More : ਬੀ.ਐੱਸ.ਐੱਫ. ਦੀ ਚੌਕੀ ਵਿਚ ਵੜਿਆ ਪਾਕਿਸਤਾਨ ਤੋਂ ਆਇਆ ਪਾਣੀ