ਮੋਹਾਲੀ, 27 ਸਤੰਬਰ : ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਹਾਦਸੇ ਦੌਰਾਨ ਉਨ੍ਹਾਂ ਦੇ ਸਿਰ ‘ਚ ਗੰਭੀਰ ਸੱਟ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਾਲਤ ਇਸ ਸਮੇਂ ਨਾਜ਼ੁਕ ਹੈ। ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ, ਰਾਜਵੀਰ ਜਵੰਦਾ ਬਾਈਕਿੰਗ ਕਰਨ ਲਈ ਸ਼ਿਮਲਾ ਵੱਲ ਜਾ ਰਹੇ ਸਨ। ਬੱਦੀ ਕੋਲ ਉਨ੍ਹਾਂ ਦਾ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋ ਗਿਆ।
Read More : ਭਾਬੀ ਕਮਲ ਕੌਰ ਕਤਲ ਕੇਸ : ਮੁਲਜ਼ਮ ਅਦਾਲਤ ’ਚ ਪੇਸ਼
