ਗੁਰੂਸਰ ਸੁਧਾਰ, 12 ਜਨਵਰੀ : ਪਿੰਡ ਸੁਧਾਰ (ਪੱਤੀ ਧਾਲੀਵਾਲ) ਦੇ ਨੌਜਵਾਨ ਨਵਪ੍ਰੀਤ ਸਿੰਘ ਧਾਲੀਵਾਲ ਦੀ ਕੈਨੇਡਾ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖਬਰ ਹੈ। ਨਵਪ੍ਰੀਤ ਸਿੰਘ ਧਾਲੀਵਾਲ ਪੁੱਤਰ ਗੁਰਜਿੰਦਰ ਸਿੰਘ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਗਿਆ ਸੀ।
ਉਕਤ ਘਟਨਾ ਕੈਨੇਡਾ ਦੇ ਐਬਸਫੋਰਡ ਸ਼ਹਿਰ ਦੀ ਦੱਸੀ ਜਾ ਰਹੀ ਹੈ ਅਤੇ ਘਟਨਾ ਨੂੰ ਦਿਨ-ਦਿਹਾੜੇ ਅੰਜਾਮ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕੈਨੇਡਾ ਪੁਲਸ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
Read More : ਡੋਨਾਲਡ ਟਰੰਪ ਨੇ ਖੁਦ ਨੂੰ ‘ਵੈਨੇਜ਼ੁਏਲਾ ਦਾ ਕਾਰਜਕਾਰੀ ਰਾਸ਼ਟਰਪਤੀ’ ਦੱਸਿਆ
