ਤਰਨਤਾਰਨ

ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ

ਪਰਿਵਾਰ ਨੇ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਰਕਾਰ ਤੋਂ ਮੰਗੀ ਮਦਦ

ਤਰਨਤਾਰਨ, 8 ਫਰਵਰੀ: ਰੋਜ਼ੀ-ਰੋਟੀ ਕਮਾਉਣ ਖ਼ਾਤਰ ਚਾਰ ਸਾਲ ਪਹਿਲਾਂ ਪੁਰਤਗਾਲ ਗਏ ਇਕ 23 ਸਾਲਾ ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਦਿਲਰਾਜ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਜ਼ਿਲੇ ਦੇ ਪਿੰਡ ਠਰੂ ਦਾ ਰਹਿਣ ਵਾਲਾ ਸੀ।

ਜਾਣਕਾਰੀ ਅਨੁਸਾਰ ਪਿੰਡ ਠਰੂ ਦੇ ਵਸਨੀਕ ਹੀਰਾ ਸਿੰਘ ਦਾ ਇਕਲੌਤਾ ਪੁੱਤਰ ਦਿਲਰਾਜ ਸਿੰਘ ਆਪਣੀ ਮੁੱਢਲੀ ਪੜ੍ਹਾਈ ਮੁਕੰਮਲ ਕਰਨ ਉਪਰੰਤ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਅਤੇ ਸੁਖਾਵੇਂ ਭਵਿੱਖ ਦੇ ਸੁਪਨੇ ਲੈ ਕੇ ਚਾਰ ਸਾਲ ਪਹਿਲਾਂ ਪੁਰਤਗਾਲ ਗਿਆ ਸੀ। ਪਰ ਬੀਤੇ ਦਿਨ ਮਿਲੀ ਇਕ ਮਨਹੂਸ ਖ਼ਬਰ ਨੇ ਪਰਿਵਾਰ ਦੇ ਸਾਰੇ ਸੁਪਨੇ ਚਕਨਾਚੂਰ ਕਰ ਦਿੱਤੇ। ਦਿਲਰਾਜ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਮਾਤਾ-ਪਿਤਾ ਅਤੇ ਪਿੰਡ ਵਾਸੀਆਂ ਵਿੱਚ ਗ਼ਮ ਦਾ ਮਾਹੌਲ ਪੈਦਾ ਹੋ ਗਿਆ ਹੈ।

ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪੁਰਤਗਾਲ ਸਰਕਾਰ ਨਾਲ ਤੁਰੰਤ ਸੰਪਰਕ ਕੀਤਾ ਜਾਵੇ। ਉਨ੍ਹਾਂ ਅਪੀਲ ਕੀਤੀ ਹੈ ਕਿ ਦਿਲਰਾਜ ਸਿੰਘ ਦੀ ਮ੍ਰਿਤਕ ਦੇਹ ਜਲਦੀ ਤੋਂ ਜਲਦੀ ਭਾਰਤ ਲਿਆਂਦੀ ਜਾਵੇ ਤਾਂ ਜੋ ਪਰਿਵਾਰ ਉਸ ਦਾ ਅੰਤਿਮ ਸੰਸਕਾਰ ਆਪਣੇ ਹੱਥੀਂ ਕਰ ਸਕੇ।

Read More : ਭਿਆਨਕ ਹਾਦਸਾ : ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਦੋ ਸਕੇ ਭਰਾਵਾਂ ਦੀ ਮੌਤ

Leave a Reply

Your email address will not be published. Required fields are marked *