ਕਿਹਾ-ਪਰਿਵਾਰਾਂ ਦਾ ਬੈਂਡ ਵਜਾਉਣ ਵਰਗੀਆਂ ਗੱਲਾਂ ਸੀਨੀਅਰ ਨੇਤਾ ਨੂੰ ਸ਼ੋਭਾ ਨਹੀਂ ਦਿੰਦੀਆਂ
ਚੰਡੀਗੜ੍ਹ, 9 ਫਰਵਰੀ – ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਤਾਪ ਸਿੰਘ ਬਾਜਵਾ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਬਾਜਵਾ ਨੇ ਆਪਣੀ ਸਿਆਸੀ ਜ਼ਿੰਦਗੀ ’ਚ ਕਿਸੇ ਨੂੰ ਨਹੀਂ ਬਖ਼ਸ਼ਿਆ। ਕੰਮ ਨਿਕਲਣ ਤੋਂ ਬਾਅਦ ਲੋਕਾਂ ਨੂੰ ਪਾਸੇ ਲਾਉਣਾ ਉਨ੍ਹਾਂ ਦੀ ਪੁਰਾਣੀ ਆਦਤ ਰਹੀ ਹੈ। ਉਨ੍ਹਾਂ ਕਿਹਾ ਕਿ ਬਾਜਵਾ ਉਮਰ ਅਤੇ ਤਜਰਬੇ ’ਚ ਵੱਡੇ ਹਨ, ਇਸ ਲਈ ਉਨ੍ਹਾਂ ਨੂੰ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ।
ਬਿੱਟੂ ਨੇ ਕਿਹਾ ਕਿ ਪਰਿਵਾਰਾਂ ਦਾ ਬੈਂਡ ਵਜਾਉਣ ਅਤੇ ਕੁੱਟਮਾਰ ਵਰਗੀਆਂ ਗੱਲਾਂ ਕਰਨਾ ਇਕ ਸੀਨੀਅਰ ਨੇਤਾ ਨੂੰ ਸ਼ੋਭਾ ਨਹੀਂ ਦਿੰਦਾ। ਅਜਿਹੇ ਬਿਆਨ ਸਿਰਫ਼ ਸਿਆਸੀ ਤਣਾਅ ਨੂੰ ਹੋਰ ਵਧਾਉਂਦੇ ਹਨ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਬਾਜਵਾ ਲਈ ਇਸ ਮਾਮਲੇ ’ਚ ਮਾਫ਼ੀ ਮੰਗ ਕੇ ਖਹਿੜਾ ਛੁਡਾਉਣਾ ਹੀ ਬਿਹਤਰ ਰਾਹ ਹੋ ਸਕਦਾ ਹੈ, ਨਹੀਂ ਤਾਂ ਆਉਣ ਵਾਲੇ ਦਿਨਾਂ ’ਚ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
Read More : ਫ਼ਰੀਦਾਬਾਦ ਜੇਲ੍ਹ ’ਚ ਸ਼ੱਕੀ ਅੱਤਵਾਦੀ ਅਬਦੁਲ ਰਹਿਮਾਨ ਦਾ ਕਤਲ
