Harpal Cheema Cabinet Minister

ਬਿੱਲ ਲਿਆਓ ਇਨਾਮ ਪਾਓ ਯੋਜਨਾ ਤਹਿਤ ਮਿਲੇਗਾ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ : ਚੀਮਾ

ਤਿਮਾਹੀ ਬੰਪਰ ਡਰਾਅ ਰਾਹੀਂ ਦੂਜਾ ਇਨਾਮ 50,000 ਰੁਪਏ ਤੇ ਤੀਜਾ 25,000 ਰੁਪਏ ਦਿੱਤਾ ਜਾਵੇਗਾ

ਚੰਡੀਗੜ੍ਹ, 18 ਅਕਤੂਬਰ :‘ਬਿੱਲ ਲਿਆਓ ਇਨਾਮ ਪਾਓ’ ਸਕੀਮ ’ਚ ਹੁਣ ਇਕ ਤਿਮਾਹੀ ਬੰਪਰ ਡਰਾਅ ਸ਼ਾਮਲ ਹੋਵੇਗਾ, ਜਿਸ ’ਚ ਜਨਤਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਨਕਦ ਇਨਾਮ ਦਿੱਤੇ ਜਾਣਗੇ। ਇਹ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ।

ਉਨ੍ਹਾਂ ਕਿਹਾ ਕਿ ਹਰੇਕ ਤਿਮਾਹੀ ਦੌਰਾਨ ਇਸ ਯੋਜਨਾ ’ਚ ਹਿੱਸਾ ਲੈਣ ਵਾਲਿਆਂ ਨੂੰ 1 ਲੱਖ ਰੁਪਏ ਦਾ ਪਹਿਲਾ ਇਨਾਮ, 50,000 ਰੁਪਏ ਦਾ ਦੂਜਾ ਇਨਾਮ ਤੇ 25,000 ਰੁਪਏ ਦਾ ਤੀਜਾ ਇਨਾਮ ਜਿੱਤਣ ਦਾ ਮੌਕਾ ਮਿਲੇਗਾ।

ਚੀਮਾ ਨੇ ਕਿਹਾ ਕਿ ਕਰ ਪਾਲਣਾ ਨੂੰ ਹੋਰ ਸੁਚਾਰੂ ਬਣਾਉਣ ਲਈ ‘ਮੇਰਾ ਬਿੱਲ’ ਐਪ ਰਾਹੀਂ ਸੇਵਾ ਖੇਤਰ ਜਿਵੇਂ ਕਿ ਰੈਸਟੋਰੈਂਟ, ਸੈਲੂਨ ਤੇ ਬੁਟੀਕ ਨਾਲ ਸਬੰਧਤ ਬਿੱਲਾਂ ਲਈ ਸਮਰਪਿਤ ਬਿੱਲ ਅਪਲੋਡ ਕਰਨ ਦੀ ਸਹੂਲਤ ਅਤੇ ਇਨਾਮ ਵੰਡ ਵਿਧੀ ਵੀ ਪੇਸ਼ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਖਪਤਕਾਰਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਇਕ ਰੀਅਲ-ਟਾਈਮ ਚੈਟਬੋਟ ਵੀ ਲਾਂਚ ਕੀਤਾ ਜਾਵੇਗਾ ਤੇ ਐਪ ਹੁਣ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਤੇ ਹਿੰਦੀ ਭਾਸ਼ਾ ’ਚ ਵੀ ਹੋਵੇਗੀ ਤਾਂ ਜੋ ਆਮ ਲੋਕਾਂ ਲਈ ਵਿਆਪਕ ਪਹੁੰਚਯੋਗਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਅਪ੍ਰੈਲ ਤੋਂ ਅਗਸਤ 2025 ਤੱਕ ਕੁੱਲ 30,769 ਬਿੱਲ ਅਪਲੋਡ ਕੀਤੇ ਗਏ, ਨਤੀਜੇ ਵਜੋਂ 1,263 ਜੇਤੂਆਂ ਨੇ 78,13,715 ਰੁਪਏ ਇਨਾਮੀ ਰਾਸ਼ੀ ਜਿੱਤੀ। ਉਨ੍ਹਾਂ ਕਿਹਾ ਕਿ ਅਪਲੋਡ ਕੀਤੇ ਬਿੱਲਾਂ ’ਚ ਪਾਈਆਂ ਗਈਆਂ ਖ਼ਾਮੀਆਂ ਕਾਰਨ ਸਕੀਮ ਦੀ ਸ਼ੁਰੂਆਤ ਤੋਂ ਹੁਣ ਤੱਕ 9.07 ਕਰੋੜ ਰੁਪਏ ਦੇ ਜੁਰਮਾਨੇ ਲਾਏ ਗਏ, ਜਿਨ੍ਹਾਂ ’ਚੋਂ 7.31 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ।

Read More : ਭਾਜਪਾ ਉਮੀਦਵਾਰ ਹਰਜੀਤ ਸੰਧੂ ਨੇ ਨਾਮਜ਼ਦਗੀ ਪੇਪਰ ਦਾਖਲ ਕਰਵਾਏ

Leave a Reply

Your email address will not be published. Required fields are marked *