92 ਸਾਲ ਦੀ ਉਮਰ ਵਿੱਚ ਲਏ ਆਖ਼ਰੀ ਸਾਹ
ਮੁੰਬਈ, 12 ਅਪ੍ਰੈਲ : ਬਾਲੀਵੁੱਡ ਦੀ ਮਸ਼ਹੂਰ ਗਾਇਕਾ ਅਤੇ ਪਦਮ ਵਿਭੂਸ਼ਣ ਪੁਰਸਕਾਰ ਜੇਤੂ ਆਸ਼ਾ ਭੋਸਲੇ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 92 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਏ। ਮਹਾਰਾਸ਼ਟਰ ਦੇ ਸੱਭਿਆਚਾਰਕ ਮੰਤਰੀ ਆਸ਼ੀਸ਼ ਸ਼ੇਲਾਰ ਨੇ ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਕੀਤੀ ਹੈ। ਇਸ ਮੌਕੇ ਡਾਕਟਰ ਪ੍ਰਤੀਤ ਸਮਦਾਨੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਿਹਤ ਖ਼ਰਾਬ ਹੋਣ ਕਾਰਨ ਆਸ਼ਾ ਭੋਸਲੇ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਅੱਜ ਉਨ੍ਹਾਂ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਸ਼ਾਮ 4:00 ਵਜੇ ਸ਼ਿਵਾਜੀ ਪਾਰਕ ਵਿਖੇ ਕੀਤਾ ਜਾਵੇਗਾ। ਸੰਗੀਤ ਜਗਤ ਵਿੱਚ ਉਨ੍ਹਾਂ ਦੇ ਅਹਿਮ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
Read More : ਬਲਤੇਜ ਪੰਨੂ ਦਾ CM ਨਾਇਬ ਸੈਣੀ ‘ਤੇ ਤਿੱਖਾ ਹਮਲਾ: ਹਰਿਆਣਾ ‘ਚ ਸਿਹਤ ਸੇਵਾਵਾਂ ਵੈਂਟੀਲੇਟਰ ‘ਤੇ
