Rahul Gandhi

ਮਾਣਹਾਨੀ ਮਾਮਲੇ ’ਚ ਅਦਾਲਤ ਨਹੀਂ ਪਹੁੰਚੇ ਰਾਹੁਲ ਗਾਂਧੀ

ਅਗਲੀ ਸੁਣਵਾਈ 20 ਫਰਵਰੀ ਨੂੰ

ਸੁਲਤਾਨਪੁਰ (ਉੱਤਰ ਪ੍ਰਦੇਸ਼), 19 ਦਸੰਬਰ : ਕਾਂਗਰਸ ਦੇ ਸੰਸਦ ਮੈਂਬਰ ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸੁਲਤਾਨਪੁਰ ਦੀ ਸੰਸਦ ਮੈਂਬਰ/ਵਿਧਾਇਕ ਅਦਾਲਤ ’ਚ ਆਪਣੇ ਵਿਰੁੱਧ ਦਾਇਰ ਕੀਤੇ ਗਏ ਮਾਣਹਾਨੀ ਮਾਮਲੇ ’ਚ ਆਪਣਾ ਬਿਆਨ ਦਰਜ ਕਰਵਾਉਣ ਲਈ ਸੋਮਵਾਰ ਅਦਾਲਤ ’ਚ ਪੇਸ਼ ਨਹੀਂ ਹੋਏ।

ਉਨ੍ਹਾਂ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਅਦਾਲਤ ਨੂੰ ਦੱਸਿਆ ਕਿ ਰਾਹੁਲ ਗਾਂਧੀ ਇਸ ਲਈ ਪੇਸ਼ ਨਹੀਂ ਹੋ ਸਕੇ ਕਿਉਂਕਿ ਉਹ ਕੇਰਲ ’ਚ ਹਨ। ਇਸ ’ਤੇ ਮਾਣਯੋਗ ਜੱਜ ਸ਼ੁਭਮ ਵਰਮਾ ਨੇ ਰਾਹੁਲ ਗਾਂਧੀ ਨੂੰ ਆਖਰੀ ਮੌਕਾ ਦਿੱਤਾ ਤੇ ਅਗਲੀ ਸੁਣਵਾਈ ਲਈ 20 ਫਰਵਰੀ ਦੀ ਤਰੀਕ ਨਿਰਧਾਰਤ ਕੀਤੀ। ਅਦਾਲਤ ਨੇ ਸਪੱਸ਼ਟ ਕੀਤਾ ਕਿ ਰਾਹੁਲ ਗਾਂਧੀ ਨੂੰ ਅਗਲੀ ਤਰੀਕ ’ਤੇ ਨਿੱਜੀ ਤੌਰ ’ਤੇ ਪੇਸ਼ ਹੋਣਾ ਪਵੇਗਾ।

Read More : ਹਿਮਾਚਲ ਪ੍ਰਦੇਸ਼ ਦੀਆਂ ਚੋਟੀਆਂ ’ਤੇ ਬਰਫ਼ਬਾਰੀ

Leave a Reply

Your email address will not be published. Required fields are marked *