ਅਜਨਾਲਾ, 17 ਸਤੰਬਰ : ਬੀਤੇ ਦਿਨੀਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਪੰਜਾਬ ਫੇਰੀ ਦੌਰਾਨ ਹਲਕਾ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਪਿੰਡ ਮਾਛੀਵਾਹਲਾ ਦੇ ਵਸਨੀਕ ਰਵਿਦਾਸ ਸਿੰਘ ਦੇ ਘਰ ਪਹੁੰਚੇ ਤੇ ਉਸ ਘਰ ’ਚ ਉਸ ਦਾ ਬੇਟਾ ਅੰਮ੍ਰਿਤਪਾਲ ਸਿੰਘ ਰੋ ਰਿਹਾ ਸੀ।
ਜਦ ਰਾਹੁਲ ਗਾਂਧੀ ਨੇ ਉਸ ਨੂੰ ਆਪਣੀ ਗੋਦੀ ’ਚ ਚੁੱਕ ਕੇ ਉਸ ਦੇ ਰੋਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਹੜ੍ਹ ਦੇ ਪਾਣੀ ਕਾਰਨ ਉਸ ਦਾ ਸਾਈਕਲ ਖਰਾਬ ਹੋ ਗਿਆ ਹੈ, ਜਿਸ ’ਤੇ ਰਾਹੁਲ ਗਾਂਧੀ ਨੇ ਉਸ ਨੂੰ ਚੁੱਪ ਕਰਾਉਂਦਿਆਂ ਕਿਹਾ ਸੀ ਕਿ ਬੇਟਾ ‘ਮੈਂ ਤੈਨੂੰ ਸਾਈਕਲ ਭੇਜਾਂਗਾ’। ਅੱਜ ਰਾਹੁਲ ਗਾਂਧੀ ਦੇ ਕਹਿਣ ’ਤੇ ਸਿਆਸੀ ਆਗੂ ਉਸ ਬੱਚੇ ਨੂੰ ਉਸ ਨਾਲ ਕੀਤੇ ਵਾਅਦੇ ਅਨੁਸਾਰ ਨਵਾਂ ਸਾਈਕਲ ਦੇਣ ਉਸ ਦੇ ਘਰ ਪਹੁੰਚੇ |
ਜਦ ਸਿਆਸੀ ਆਗੂ ਉਸ ਬੱਚੇ ਨੂੰ ਸਾਈਕਲ ਦੇਣ ਲਈ ਉਕਤ ਬੱਚੇ ਕੋਲ ਪਹੁੰਚੇ ਤਾਂ ਇਸ ਦੌਰਾਨ ਰਾਹੁਲ ਗਾਂਧੀ ਨਾਲ ਟੈਲੀਫੋਨ ’ਤੇ ਗੱਲਬਾਤ ਕਰਦਿਅਾਂ ਬੱਚੇ ਅਤੇ ਉਸ ਦੇ ਮਾਤਾ-ਪਿਤਾ ਨੇ ਉਨ੍ਹਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ ਤੇ ਹੋਰ ਆਗੂ ਵੀ ਮੌਜੂਦ ਸਨ |
Read More : ਨਿਸ਼ਾਨ ਸਾਹਿਬ ਦਾ ਚੋਲਾ ਬਦਲ ਰਹੇ 4 ਵਿਅਕਤੀਆਂ ਨੂੰ ਲੱਗਾ ਕਰੰਟ