Rahul Gandh

ਸੋਮਵਾਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ

ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਚੰਡੀਗੜ੍ਹ, 14 ਸਤੰਬਰ : ਸੋਮਵਾਰ ਨੂੰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਪੰਜਾਬ ਆ ਰਹੇ ਹਨ। ਰਾਹੁਲ ਗਾਂਧੀ ਵੱਲੋਂ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਜ਼ਿਲਿ੍ਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ।

ਜਾਣਕਾਰੀ ਅਨੁਸਾਰ ਰਾਹੁਲ ਗਾਂਧੀ 15 ਸਤੰਬਰ ਨੂੰ ਸਵੇਰੇ 9:30 ਵਜੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਨਗੇ, ਜਿੱਥੋਂ ਉਹ ਸਿੱਧੇ ਰਾਮਦਾਸ ਸਥਿਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਵੀ ਮੱਥਾ ਟੇਕਣਗੇ ਅਤੇ ਅਰਦਾਸ ਕਰਨਗੇ। ਇਥੇ ਉਹ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ’ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕੀਤੀ ਸੀ। ਆਪਣੀ ਪੋਸਟ ’ਚ ਉਨ੍ਹਾਂ ਲਿਖਿਆ ਸੀ ਕਿ ਪੰਜਾਬ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਕਈ ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਦੁਖਦਾਈ ਅਤੇ ਚਿੰਤਾਜਨਕ ਹੈ।

Read More : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ

Leave a Reply

Your email address will not be published. Required fields are marked *