Punjab Weather

13 ਜ਼ਿਲ੍ਹਿਆਂ ਵਿਚ ਮੀਂਹ ਅਤੇ ਗੜੇਮਾਰੀ ਦਾ ਅਲਰਟ

ਚੰਡੀਗੜ੍ਹ, 7 ਅਪ੍ਰੈਲ : ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ ਅੱਜ ਅਤੇ ਭਲਕੇ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ, ਗਰਜ-ਚਮਕ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ। ਇਸ ਸਬੰਧੀ ਵਿਭਾਗ ਵੱਲੋਂ ‘ਆਰੇਂਜ ਅਲਰਟ’ (ਸੰਤਰੀ ਚਿਤਾਵਨੀ) ਜਾਰੀ ਕੀਤੀ ਗਈ ਹੈ।

ਮੌਸਮ ਮਾਹਿਰਾਂ ਅਨੁਸਾਰ ਪਹਾੜਾਂ ਵਿਚ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਮੈਦਾਨੀ ਇਲਾਕਿਆਂ ਵਿਚ ਇਹ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਆਉਣ ਵਾਲੇ 24 ਤੋਂ 48 ਘੰਟਿਆਂ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿਚ ਇਸ ਦਾ ਅਸਰ ਦੇਖਣ ਨੂੰ ਮਿਲੇਗਾ।

ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਜਲੰਧਰ, ਫਿਰੋਜ਼ਪੁਰ ਅਤੇ ਲੁਧਿਆਣਾ ਸਮੇਤ 13 ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਹੋ ਸਕਦੀ ਹੈ। ਦੂਜੇ ਪਾਸੇ ਪਟਿਆਲਾ, ਮੋਹਾਲੀ, ਰੂਪਨਗਰ ਅਤੇ ਫਤਿਹਗੜ੍ਹ ਸਾਹਿਬ ਵਰਗੇ ਇਲਾਕਿਆਂ ਵਿੱਚ ਗਰਜ-ਤੂਫ਼ਾਨ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।

ਤਾਪਮਾਨ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ ਥੋੜ੍ਹਾ ਘੱਟ ਹੈ। ਮੌਸਮ ਵਿਚ ਆਈ ਇਸ ਤਬਦੀਲੀ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ, ਪਰ ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਫ਼ਸਲਾਂ ਨੂੰ ਨੁਕਸਾਨ ਹੋਣ ਦਾ ਡਰ ਵੀ ਬਣਿਆ ਹੋਇਆ ਹੈ।

Read More : ਵੱਡਾ ਸਿਆਸੀ ਧਮਾਕਾ : ਡਾ. ਨਵਜੋਤ ਕੌਰ ਸਿੱਧੂ ਨੇ ਬਣਾਈ ਆਪਣੀ ਨਵੀਂ ਪਾਰਟੀ

Leave a Reply

Your email address will not be published. Required fields are marked *