Harbhajan Singh ETO

ਰਾਜਾ ਵੜਿੰਗ ਨੇ ਕੀਤਾ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ : ਈ.ਟੀ.ਓ.

ਚੰਡੀਗੜ੍ਹ, 4 ਨਵੰਬਰ : ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ’ਤੇ ਟਿੱਪਣੀਆਂ ਰਾਹੀਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ ਹੈ।

ਈ.ਟੀ.ਓ. ਨੇ ਕਿਹਾ ਕਿ ਰਾਜਾ ਵੜਿੰਗ ਜਿਨ੍ਹਾਂ ਨੂੰ ਪੱਠੇ ਪਾਉਣ ਵਾਲਾ ਦੱਸ ਰਿਹਾ ਹੈ, ਉਹ ਬੀ. ਏ. ਆਨਰਜ਼ , ਐੱਮ. ਏ. ਤੇ ਪੀ.ਐੱਚ.ਡੀ., ਪੱਤਰਕਾਰੀ ਸਮੇਤ ਵੱਖ-ਵੱਖ ਖੇਤਰਾਂ ’ਚ ਕੰਮ ਕਰਨ ਉਪਰੰਤ ਮੈਂਬਰ ਪਾਰਲੀਮੈਂਟ ਬਣ ਗਏ ਸਨ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਰਾਜਾ ਵੜਿੰਗ ਰੰਗ ਆਧਾਰਤ ਟਿੱਪਣੀ ਕਰ ਰਹੇ ਹਨ, ਉਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਹ ਟਿੱਪਣੀ ਰਾਜਾ ਵੜਿੰਗ ਦੀ ਦੇਸ਼ ਦੀਆਂ ਅਨੂਸੂਚਿਤ ਜਾਤੀਆਂ ਪ੍ਰਤੀ ਸੋਚ ਨੂੰ ਦਰਸਾਉਂਦੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਮੁੱਢ ਤੋਂ ਹੀ ਦਲਿਤ ਵਿਰੋਧੀ ਰਹੀ ਹੈ ਤੇ ਇਸ ਪਾਰਟੀ ਨੇ ਡਾ. ਬੀ.ਆਰ. ਅੰਬੇਡਕਰ ਦਾ ਵੀ ਸਦਾ ਵਿਰੋਧ ਹੀ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਦਲਿਤ ਵਿਧਾਇਕ ਨੂੰ ਮੁਖਾਤਿਬ ਹੁੰਦਿਆ ਕਿਹਾ ਸੀ ਕਿ ਇਹ ਕਿਸ ਤਰ੍ਹਾਂ ਦਾ ਮਟੀਰੀਅਲ ਵਿਧਾਨ ਸਭਾ ’ਚ ਆ ਗਿਆ ਹੈ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਭਾਰਤ ਦਾ ਅਨੁਸੂਚਿਤ ਜਾਤੀ ਸਮਾਜ ਡਾ. ਬੀ.ਆਰ. ਅੰਬੇਡਕਰ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਸਾਨੂੰ ਸੰਵਿਧਾਨ ਰਾਹੀ ਬਰਾਬਰੀ ਦੇ ਅਧਿਕਾਰ ਦਿੱਤੇ ਨਹੀਂ ਤਾਂ ਰਾਜਾ ਵੜਿੰਗ ਵਰਗੇ ਕਾਂਗਰਸੀ ਆਗੂ ਦਲਿਤਾਂ ਨੂੰ ਉੱਪਰ ਉੱਠਣ ਦਾ ਮੌਕਾ ਨਹੀਂ ਦਿੰਦੇ।

Read More : ਗੁਰਪੁਰਬ ਮਨਾਉਣ ਲਈ ਸਿੱਖ ਸੰਗਤਾਂ ਦਾ ਜਥਾ ਪਾਕਿਸਤਾਨ ਰਵਾਨਾ

Leave a Reply

Your email address will not be published. Required fields are marked *