Pastor Bajinder

ਰਾਜਸਥਾਨ ਕੋਰਟ ਨੇ ਬਜਿੰਦਰ ਸਿੰਘ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਭਰਤਪੁਰ ’ਚ ਜ਼ਬਰਦਸਤੀ ਧਰਮ ਪਰਿਵਰਤਨ ਦੇ ਦੋਸ਼ ’ਚ ਕੇਸ ਕੀਤਾ ਸੀ ਦਰਜ

ਭਰਤਪੁਰ, 24 ਅਗਸਤ : ਰਾਜਸਥਾਨ ਦੀ ਪੁਲਿਸ ਵੱਲੋਂ ਪਾਦਰੀ ਬਜਿੰਦਰ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਏ ਜਾਣ ਤੋਂ ਬਾਅਦ ਰਾਜਸਥਾਨ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਸੁਣਵਾਈ ਤੋਂ ਬਾਅਦ ਪਾਦਰੀ ਬਜਿੰਦਰ ਸਿੰਘ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਉਸ ’ਤੇ ਰਾਜਸਥਾਨ ਦੇ ਭਰਤਪੁਰ ਵਿਚ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਮੋਹਾਲੀ ਦੀ ਅਦਾਲਤ ਨੇ 2018 ਦੇ ਜਬਰ-ਜ਼ਨਾਹ ਮਾਮਲੇ ਵਿਚ ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਸਜ਼ਾ ਸੁਣਾਈ ਸੀ ਅਤੇ ਇਸ ਸਮੇਂ ਉਹ ਮਾਨਸਾ ਦੀ ਜੇਲ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਜ਼ਿਕਰਯੋਗ ਹੈ ਕਿ 2018 ਵਿਚ ਜ਼ੀਰਕਪੁਰ ਦੀ ਇਕ ਪੀੜਤਾ ਨੇ ਪਾਸਟਰ ’ਤੇ ਜ਼ਬਰ ਜਨਾਹ ਦੇ ਲਗਾਏ ਦੋਸ਼ ਲਗਾਏ ਸਨ।

Read More : 5 ਕਿਲੋ ਅਫੀਮ ਸਮੇਤ 2 ਨਸ਼ਾ ਸਮੱਗਲਰ ਗ੍ਰਿਫਤਾਰ

Leave a Reply

Your email address will not be published. Required fields are marked *