Harjinder Singh Dhami

ਰਾਜਸਥਾਨ ਸਰਕਾਰ ਨੂੰ ਅਜਿਹਾ ਕਦਮ ਬਹੁਤ ਪਹਿਲਾਂ ਚੁੱਕਣਾ ਚਾਹੀਦਾ ਸੀ : ਧਾਮੀ

ਰਾਜਸਥਾਨ ਸਰਕਾਰ ਨੇ ਪ੍ਰੀਖਿਆਵਾਂ ’ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਾਉਣ ਦੀ ਦਿੱਤੀ ਮਨਜ਼ੂਰੀ

ਅੰਮ੍ਰਿਤਸਰ, 30 ਜੁਲਾਈ : ਰਾਜਸਥਾਨ ’ਚ ਪ੍ਰੀਖਿਆ ਦੌਰਾਨ ਗੁਰਸਿੱਖ ਲੜਕੀ ਨੂੰ ਕਕਾਰ ਪਾਉਣ ਕਾਰਨ ਪ੍ਰੀਖਿਆ ’ਚ ਦਾਖਲਾ ਨਾ ਦੇਣ ’ਤੇ ਸਿੱਖ ਕੌਮ ਵੱਲੋਂ ਪ੍ਰਗਟਾਏ ਰੋਸ ਮਗਰੋਂ ਰਾਜਸਥਾਨ ਸਰਕਾਰ ਵੱਲੋਂ ਸਿੱਖ ਉਮੀਦਵਾਰਾਂ ਨੂੰ ਕਕਾਰਾਂ ਸਮੇਤ ਪ੍ਰੀਖਿਆ ਦੇਣ ਦੀ ਪ੍ਰਵਾਨਗੀ ’ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਨੂੰ ਅਜਿਹਾ ਕਦਮ ਬਹੁਤ ਪਹਿਲਾਂ ਚੁੱਕਣਾ ਚਾਹੀਦਾ ਸੀ।

ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਅਧਿਕਾਰੀਆਂ ਦੇ ਗਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਵਾਂਝੀ ਰਹਿ ਗਈ ਸਿੱਖ ਉਮੀਦਵਾਰ ਲਈ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕਰਕੇ ਪੇਪਰ ਦੇਣ ਦਾ ਮੌਕਾ ਦਿੱਤਾ ਜਾਵੇ, ਤਾਂ ਜੋ ਉਸ ਨੂੰ ਇਨਸਾਫ਼ ਮਿਲ ਸਕੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਪਹਿਲਾਂ ਹੀ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਿਆਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸਰੀਰ ਨਾਲੋਂ ਪੰਜ ਕਕਾਰ ਵੱਖ ਨਹੀਂ ਕਰ ਸਕਦਾ। ਇਸ ਲਈ ਬਕਾਇਦਾ ਨਿਯਮ ਹਨ, ਜਿਨ੍ਹਾਂ ਨੂੰ ਅਕਸਰ ਅਣਗੌਲਿਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਸ ਬਾਰੇ ਸਭ ਨੂੰ ਪਤਾ ਹੋਣ ਦੇ ਬਾਵਜੂਦ ਵੀ ਬੀਤੇ ਅੰਦਰ ਕਈ ਥਾਵਾਂ ’ਤੇ ਅੰਮ੍ਰਿਤਧਾਰੀ ਸਿੱਖ ਵਿਦਿਆਰਥਣ ਨੂੰ ਧਾਰਮਿਕ ਚਿੰਨ੍ਹ ਕਕਾਰ ਉਤਾਰਨ ਲਈ ਮਜਬੂਰ ਕੀਤਾ ਗਿਆ ਅਤੇ ਵਿਰੋਧ ਕਰਨ ’ਤੇ ਪ੍ਰੀਖਿਆਵਾਂ ਵਿਚ ਦਾਖਲਾ ਨਹੀਂ ਦਿੱਤਾ ਗਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰਾਂ ਨੂੰ ਹਦਾਇਤ ਕਰਨ ਕਿ ਸਿੱਖ ਵਿਦਿਆਰਥੀਆਂ ਨਾਲ ਹੁੰਦੀਆਂ ਅਜਿਹੀਆਂ ਜ਼ਿਆਦਤੀਆਂ ਨੂੰ ਰੋਕਣ ਲਈ ਭਾਰਤੀ ਸਵਿਧਾਨ ਅੰਦਰ ਸਿੱਖਾਂ ਨੂੰ ਮਿਲੇ ਅਧਿਕਾਰਾਂ ਦੀ ਰਖਵਾਲੀ ਕੀਤੀ ਜਾਵੇ, ਇਸ ਵਾਸਤੇ ਪ੍ਰੀਖਿਆਵਾਂ ਸਮੇਂ ਸਿੱਖ ਕਕਾਰਾਂ ਨੂੰ ਲੈਣ ਕੇ ਪ੍ਰੀਖਿਆ ਅਮਲੇ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ।

Read More : ਮੁੱਖ ਮੰਤਰੀ ਨੇ ਜੰਗਲਾਤ ਵਿਭਾਗ ਦੇ ਪੱਕੇ ਹੋਏ ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

Leave a Reply

Your email address will not be published. Required fields are marked *