ਮੁੱਖ ਮੰਤਰੀ ਮਾਨ ਨੇ ਰਜਿੰਦਰ ਗੁਪਤਾ ਦੇ ਕਾਰੋਬਾਰੀ ਅਤੇ ਸਮਾਜਿਕ ਕੰਮਾਂ ਦੀ ਕੀਤੀ ਪ੍ਰਸ਼ੰਸਾ
ਚੰਡੀਗੜ੍ਹ, 10 ਅਕਤੂਬਰ : ਅੱਜ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਆਪਣੀ ਨਾਮਜ਼ਦਗੀ ਪੇਪਰ ਦਾਖਲ ਕਰ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਛੱਡ ਕੇ ਕੈਬਿਨਟ ਮੰਤਰੀ ਬਣਨ ਵਾਲੇ ਸੰਜੀਵ ਅਰੋੜਾ ਉਨ੍ਹਾਂ ਦੇ ਨਾਲ ਮੌਜੂਦ ਸਨ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਜਿੰਦਰ ਗੁਪਤਾ ਦੇ ਕਾਰੋਬਾਰੀ ਅਤੇ ਸਮਾਜਿਕ ਕੰਮਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਗੁਪਤਾ ਰਾਜ ਸਭਾ ‘ਚ ਪੰਜਾਬ ਦੀ ਆਵਾਜ਼ ਜ਼ਰੂਰ ਬੁਲੰਦ ਕਰਨਗੇ। ਪੰਜਾਬ ਵਿਧਾਨ ਸਭਾ ‘ਚ ਬਹੁਮਤ ਨੂੰ ਦੇਖਦੇ ਹੋਏ, ਰਜਿੰਦਰ ਗੁਪਤਾ ਦੀ ਜਿੱਤ ਯਕੀਨੀ ਹੈ। ਉਹ ਅਸ਼ੋਕ ਮਿੱਤਲ, ਸੰਜੀਵ ਅਰੋੜਾ ਅਤੇ ਵਿਕਰਮਜੀਤ ਸਾਹਨੀ ਤੋਂ ਬਾਅਦ ਰਾਜ ਸਭਾ ਲਈ ਚੁਣੇ ਜਾਣ ਵਾਲੇ ਪੰਜਾਬ ‘ਚ ‘ਆਪ’ ਦੇ ਚੌਥੇ ਕਾਰੋਬਾਰੀ ਹੋਣਗੇ।
ਪੰਜਾਬ ‘ਚ ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਾਰੀਖ਼ 13 ਅਕਤੂਬਰ ਹੈ। ਜਾਂਚ 14 ਅਕਤੂਬਰ ਨੂੰ ਹੋਵੇਗੀ ਅਤੇ 16 ਅਕਤੂਬਰ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ।
ਵੋਟਿੰਗ 24 ਅਕਤੂਬਰ ਨੂੰ ਹੋਵੇਗੀ ਅਤੇ ਉਸੇ ਸ਼ਾਮ ਨੂੰ ਗਿਣਤੀ ਹੋਵੇਗੀ। ਵਿਰੋਧੀ ਪਾਰਟੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਅਜੇ ਤੱਕ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਹੈ ਅਤੇ ਨਾ ਹੀ ਚੋਣਾਂ ਲੜਨ ਬਾਰੇ ਕੋਈ ਫੈਸਲਾ ਲਿਆ ਹੈ।
Read More : ਬਾਡੀ ਬਿਲਡਰ ਤੇ ਬਾਲੀਵੁੱਡ ਅਦਾਕਾਰ ਵਰਿੰਦਰ ਘੁੰਮਣ ਦਾ ਦਿਹਾਂਤ