ਲੁਧਿਆਣਾ, 2 ਅਗਸਤ : ਥਾਣਾ ਮੇਹਰਬਾਨ ਦੀ ਪੁਲਸ ਨੇ ਇਕ ਕਲਯੁਗੀ ਪਿਤਾ ਵਿਰੁੱਧ ਆਪਣੀ ਨਾਬਾਲਿਗ ਧੀ ਨਾਲ ਜਬਰ ਜ਼ਨਾਹ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਥਾਣਾ ਇੰਚਾਰਜ ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਪੀੜਤ ਔਰਤ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਪਤੀ ਨੇ ਲਗਭਗ ਇਕ ਮਹੀਨਾ ਪਹਿਲਾਂ ਉਸ ਦੀ 17 ਸਾਲਾ ਨਾਬਾਲਿਗ ਧੀ ਨਾਲ ਜ਼ਬਰਦਸਤੀ ਜਬਰ ਜ਼ਨਾਹ ਕੀਤਾ, ਜਿਸ ਤੋਂ ਬਾਅਦ ਜਦੋਂ ਪੀੜਤ ਧੀ ਨੇ ਉਸ ਨੂੰ ਇਸ ਸਬੰਧੀ ਦੱਸਿਆ ਤਾਂ ਪੀੜਤ ਔਰਤ ਨੇ ਤੁਰੰਤ ਥਾਣਾ ਮੇਹਰਬਾਨ ਦੀ ਪੁਲਸ ਨੂੰ ਇਸ ਦੀ ਸ਼ਿਕਾਇਤ ਕੀਤੀ।
ਥਾਣਾ ਇੰਚਾਰਜ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੰਕੂ ਯਾਦਵ ਵਿਰੁੱਧ ਮਾਮਲਾ ਦਰਜ ਕਰ ਲਿਆ। ਥਾਣਾ ਇੰਚਾਰਜ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ। ਜਲਦੀ ਹੀ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਜੇਲ ਦੀਆਂ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।
Read More : ਸੰਜੇ ਵਰਮਾ ਦੇ ਪਰਿਵਾਰ ਨੂੰ ਮਿਲੇ ਮੁੱਖ ਮੰਤਰੀ ਮਾਨ ਤੇ ਕੇਜਰੀਵਾਲ