ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ
ਸੁਲਤਾਨਪੁਰ ਲੋਧੀ,1 ਅਕਤੂਬਰ : ਬੀਤੇ ਦਿਨੀਂ ਸੁਲਤਾਨਪੁਰ ਲੋਧੀ ਇਲਾਕੇ ਵਿਚ ਬਿਆਸ ਦਰਿਆ ਦੇ ਪਾਣੀ ਨਾਲ ਬਹੁਤ ਤਬਾਹੀ ਹੋਈ ਹੈ। ਇੱਥੇ ਦੇ ਪਿੰਡ ਸਰੂਪਵਾਲ ਦੇ ਨੇੜਲੇ ਖੇਤਰ ਵਿੱਚ ਹਜ਼ਾਰਾਂ ਏਕੜ ਫਸਲ ਬਰਬਾਦ ਹੋ ਚੁੱਕੀ ਹੈ।
ਅੱਜ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਸਾਰ ਲੈਣ ਲਈ ਵਿਸ਼ੇਸ਼ ਤੌਰ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪਹੁੰਚੇ, ਜਿਨਾਂ ਵੱਲੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਵਾਇਆ ਗਿਆ।
ਇਸ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਖੂਬ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਜੇ ਤੱਕ ਕੇਂਦਰ ਸਰਕਾਰ ਤੱਕ ਡਾਟਾ ਪਹੁੰਚਾਉਣ ਵਿੱਚ ਅਸਫਲ ਹਨ ਕਿ ਵਾਕ ਪੰਜਾਬ ਵਿੱਚ ਕਿੰਨਾ ਨੁਕਸਾਨ ਹੋਇਆ ਹੈ।
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਵੱਡੀ ਪੱਧਰ ਦੇ ਉੱਤੇ ਰਾਹਤ ਸਮੱਗਰੀ ਗਰਾਊਂਡ ਜ਼ੀਰੋ ਤੇ ਪਹੁੰਚ ਕੇ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ । ਇਸ ਔਖੀ ਘੜੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੇ ਬਿਲਕੁਲ ਨਾਲ ਖੜ੍ਹੇ ਹਨ।
Read More : ਵਿਧਾਇਕ ਪਠਾਣਮਾਜਰਾ ਦੇ ਹੱਕ ’ਚ ਆਇਆ ਸ਼੍ਰੋਮਣੀ ਅਕਾਲੀ ਦਲ