Shwet Malik

ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਦਿੱਲੀ ’ਚ ਮਾਰਗਦਰਸ਼ਨ ਮਿਲਿਆ : ਸ਼ਵੇਤ ਮਲਿਕ

ਅੰਮ੍ਰਿਤਸਰ, 2 ਅਗਸਤ : ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਪੰਜਾਬ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਲੀ ’ਚ ਭਾਜਪਾ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਅਤੇ ਮੌਜੂਦਾ ਭਾਰਤ ਦੇ ਸਭ ਤੋਂ ਵਧੀਆ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਤੋਂ ਸੰਗਠਨਾਤਮਕ ਕੰਮ ਬਾਰੇ ਮਾਰਗਦਰਸ਼ਨ ਮਿਲਿਆ।

ਮਲਿਕ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ’ਚ ਦੇਸ਼ ਦੀ ਪੁਲਸ ਅਤੇ ਪੈਰਾ ਮਿਲਟਰੀ ਫੋਰਸਾਂ ਦੀ ਦੇਸ਼ ਭਗਤੀ, ਚਤੁਰਾਈ, ਮਿਹਨਤ ਅਤੇ ਸਮਰਪਣ ਨੇ ਦੇਸ਼ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਈ ਸਾਜ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਧਾਰਾ 370 ਨੂੰ ਹਟਾ ਕੇ ਕਸ਼ਮੀਰ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਬਣਾਇਆ। ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਕੁਰਬਾਨੀ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਅਤੇ ਕਸ਼ਮੀਰ ਅਤੇ ਭਾਰਤ ’ਚ ਅੱਤਵਾਦ ਦੀ ਕਮਰ ਤੋੜ ਦਿੱਤੀ। ਅਮਿਤ ਸ਼ਾਹ ਇਕ ਮਹਾਨ ਦੇਸ਼ ਭਗਤ ਅਤੇ ਹੁਨਰਮੰਦ ਪ੍ਰਸ਼ਾਸਕ ਹਨ। ਦੇਸ਼ ਵਿਰੋਧੀ ਉਨ੍ਹਾਂ ਦੇ ਨਾਂ ’ਤੇ ਕੰਬਦੇ ਹਨ।

ਅਮਿਤ ਸ਼ਾਹ ਦੀ ਖਾਸ ਪ੍ਰਾਪਤੀ ਇਹ ਸੀ ਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ, ਸ਼ਾਹ ਭਾਰਤ ਦੇ ਸਭ ਤੋਂ ਵੱਡੇ ਅਤੇ ਰਾਜਨੀਤਿਕ ਤੌਰ ’ਤੇ ਸਭ ਤੋਂ ਮਹੱਤਵਪੂਰਨ ਰਾਜ, ਉੱਤਰ ਪ੍ਰਦੇਸ਼ ਦੇ ਭਾਜਪਾ ਇੰਚਾਰਜ ਸਨ। ਭਾਜਪਾ ਦੀ ਅਗਵਾਈ ਵਾਲੇ ਐੱਨ. ਡੀ. ਏ. ਨੇ ਉੱਤਰ ਪ੍ਰਦੇਸ਼ ਦੀਆਂ 80 ’ਚੋਂ 73 ਸੀਟਾਂ ਜਿੱਤੀਆਂ ਅਤੇ ਕਾਂਗਰਸ ਨੇ ਸਿਰਫ਼ ਇਕ ਸੀਟ ਜਿੱਤੀ ਅਤੇ ਉਸਦਾ ਸਫਾਇਆ ਹੋ ਗਿਆ। ਨਤੀਜੇ ਵਜੋਂ ਸ਼ਾਹ ਨੂੰ ਰਾਸ਼ਟਰੀ ਪ੍ਰਸਿੱਧੀ ਮਿਲੀ ਅਤੇ ਜੁਲਾਈ 2014 ਵਿਚ ਉਨ੍ਹਾਂ ਨੂੰ ਭਾਜਪਾ ਦਾ ਰਾਸ਼ਟਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣੇ। ਸ਼ਵੇਤ ਮਲਿਕ ਨੇ ਦੱਸਿਆ ਕਿ ਅਮਿਤ ਸ਼ਾਹ ਦਾ ਕਈ ਦਹਾਕੇ ਪਹਿਲਾਂ ਅਹਿਮਦਾਬਾਦ ਵਿਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਮਿਲਾਪ ਹੋਇਆ ਸੀ ਅਤੇ ਉਹ ਗੁਜਰਾਤ ਮੋਦੀ ਸਰਕਾਰ ਵਿਚ ਗ੍ਰਹਿ ਮੰਤਰੀ ਬਣੇ। ਅੱਜ ਵੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਕੇਂਦਰ ਵਿੱਚ ਮੋਦੀ ਸਰਕਾਰ ਵਿੱਚ ਚਾਣਕਿਆ ਦੀ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਦੱਸਿਆ ਕਿ ਅਮਿਤ ਸ਼ਾਹ ਦਾ ਜਨਮ ਮੁੰਬਈ ਦੇ ਇਕ ਕਾਰੋਬਾਰੀ ਪਰਿਵਾਰ ਵਿਚ ਹੋਇਆ ਸੀ। ਉਨ੍ਹਾਂ ਦੇ ਪਿਤਾ ਮਾਨਸਾ ਵਿਚ ਪੀ. ਵੀ. ਸੀ. ਪਾਈਪਾਂ ਦੇ ਇਕ ਸਫਲ ਕਾਰੋਬਾਰੀ ਸਨ। ਸ਼ਾਹ ਬਚਪਨ ਤੋਂ ਹੀ ਰਾਸ਼ਟਰੀ ਸਵੈਮ ਸੇਵਕ ਸੰਘ ਨਾਲ ਜੁੜੇ ਹੋਏ ਸਨ। ਉਹ ਆਪਣੇ ਘਰ ਦੇ ਨੇੜੇ ਆਰ. ਐੱਸ. ਐੱਸ. ਸ਼ਾਖਾ ਵਿੱਚ ਜਾਂਦੇ ਸਨ। ਉਨ੍ਹਾਂ ਅਹਿਮਦਾਬਾਦ ਵਿਚ ਆਪਣੇ ਕਾਲਜ ਦੇ ਦਿਨਾਂ ਦੌਰਾਨ ਆਰ. ਐੱਸ. ਐੱਸ. ਵਲੰਟੀਅਰ ਵਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।

Read More : ਕਿਸਾਨਾਂ ਨੇ ਹਾਈਵੇ ਕੀਤਾ ਜਾਮ

Leave a Reply

Your email address will not be published. Required fields are marked *