Supreme Court

ਪੰਜਾਬ ਦੇ 1158 ਸਹਾਇਕ ਪ੍ਰੋਫ਼ੈਸਰਾਂ ਦੀ ਭਰਤੀ ਰੱਦ

ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਿਕ 6 ਮਹੀਨੇ ਬਾਅਦ ਮੁੜ ਹੋਵੇਗੀ ਸੁਣਵਾਈ

ਚੰਡੀਗੜ੍ਹ, 14 ਜੁਲਾਈ : ਸੁਪਰੀਮ ਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ 1158 ਸਹਾਇਕ ਪ੍ਰੋਫ਼ੈਸਰਾਂ ਦੀ ਭਰਤੀ ਨੂੰ ਰੱਦ ਕਰ ਦਿੱਤਾ ਗਿਆ। ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ 6 ਮਹੀਨੇ ਬਾਅਦ ਮੁੜ ਸੁਣਵਾਈ ਹੋ ਗਈ।

ਸੁਪਰੀਮ ਕੋਰਟ ਨੇ ਪੰਜਾਬ ਵਿਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਨਿਯੁਕਤੀ ਰੱਦ ਕਰ ਦਿੱਤੀ। ਅਦਾਲਤ ਨੇ ਸਤੰਬਰ 2024 ਵਿਚ ਪੰਜਾਬ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਵੱਲੋਂ ਦਿੱਤੇ ਗਏ ਹੁਕਮ ਨੂੰ ਰੱਦ ਕਰ ਦਿੱਤਾ, ਜਿਸ ਨੇ ਇਸ ਨਿਯੁਕਤੀ ਨੂੰ ਜਾਇਜ਼ ਠਹਿਰਾਇਆ ਸੀ।

ਅਦਾਲਤ ਨੇ ਕਿਹਾ ਕਿ ਨਿਯੁਕਤੀ ਪ੍ਰਕਿਰਿਆ ਮਨਮਾਨੀ ਹੈ, ਜਿਸ ਵਿਚ ਨਿਯਮਾਂ ਅਤੇ ਕਾਨੂੰਨਾਂ ਨੂੰ ਦਾਅ ‘ਤੇ ਲਗਾਇਆ ਗਿਆ ਸੀ। ਸੂਬਾ ਸਰਕਾਰ ਕੋਲ ਇਸਨੂੰ ਜਾਇਜ਼ ਠਹਿਰਾਉਣ ਦਾ ਕੋਈ ਜਾਇਜ਼ ਕਾਰਨ ਨਹੀਂ ਹੈ।ਅਦਾਲਤ ਨੇ ਪੰਜਾਬ ਸਰਕਾਰ ਨੂੰ ਯੂ. ਜੀ. ਸੀ. ਦੇ ਨਿਯਮਾਂ ਅਨੁਸਾਰ ਨਿਯੁਕਤੀ ਪ੍ਰਕਿਰਿਆ ਨਵੇਂ ਸਿਰੇ ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।

Read More : ਚਰਚ ’ਚ ਲੱਗਿਆ ਵਾਈਫਾਈ ਟਾਵਰ ਡਿੱਗਣ ਕਾਰਨ ਨੌਜਵਾਨ ਦੀ ਮੌਤ

Leave a Reply

Your email address will not be published. Required fields are marked *