ਚੰਡੀਗੜ੍ਹ, 2 ਸਤੰਬਰ : ਪੰਜਾਬ ਵਿਚ ਲਗਾਤਾਰ ਪੈ ਰਹੇ ਮੀਂਹ ਅਤੇ ਹੜ੍ਹਾਂ ਕਾਰਨ ਸਥਿਤੀ ਪੂਰੀ ਤਰ੍ਹਾਂ ਵਿਗੜ ਗਈ ਹੈ। ਅੱਜ ਵੀ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕਰਦਿਆਂ ਕਿਹਾ ਕਿ ਆਉਣ ਵਾਲੇ ਘੰਟੇ ਭਾਰੀ ਹੋਣਗੇ।
ਮੌਸਮ ਵਿਭਾਗ ਅਨੁਸਾਰ ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਾਤੜਾਂ, ਡੇਰਾਬੱਸੀ, ਰਾਮਪੁਰਾ ਫੂਲ, ਮੋਗਾ, ਜ਼ੀਰਾ, ਸ਼ਾਹਕੋਟ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਨਿਹਾਲ ਸਿੰਘ ਵਾਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਜਲੰਧਰ 1, ਕਪੂਰਥਲਾ, ਜਲੰਧਰ 2, ਬਾਬਾ ਬਕਾਲਾ, ਅੰਮ੍ਰਿਤਸਰ 1, ਬਟਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਹਾ, ਮੁਕੇਰੀਆਾਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ।
ਦੂਜੇ ਪਾਸੇ ਮਾਝਾ ਅਤੇ ਦੋਆਬਾ ਵਿਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 36 ਹੋ ਗਈ ਹੈ। ਹੁਸ਼ਿਆਰਪੁਰ ਵਿਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚੋਂ 4 ਦੀ ਮੌਤ ਘਰ ਦੀ ਛੱਤ ਡਿੱਗਣ ਕਾਰਨ ਹੋਈ, ਜਦੋਂ ਕਿ 3 ਲੋਕ ਲਗਾਤਾਰ ਮੀਂਹ ਕਾਰਨ ਆਏ ਹੜ੍ਹ ਦੇ ਪਾਣੀ ਵਿਚ ਡੁੱਬ ਗਏ।
ਮੌਸਮ ਵਿਭਾਗ ਦੀ ਤਾਜ਼ਾ ਚਿਤਾਵਨੀ ਅਨੁਸਾਰ ਹਿਮਾਚਲ ਵਿਚ 2, 3, 4, 5, 6, 7 ਸਤੰਬਰ ਤੱਕ ਭਾਰੀ ਮੀਂਹ ਪਵੇਗਾ, ਜਿਸ ਦਾ ਪ੍ਰਭਾਵ ਪੰਜਾਬ ਵਿਚ ਵੀ ਦੇਖਣ ਨੂੰ ਮਿਲੇਗਾ। ਇਸ ਦੌਰਾਨ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ ਅਤੇ ਨਦੀਆਂ ਅਤੇ ਨਾਲਿਆਂ ਦੇ ਨੇੜੇ ਨਾ ਜਾਣ ਦੇ ਸਖ਼ਤ ਆਦੇਸ਼ ਵੀ ਜਾਰੀ ਕੀਤੇ ਹਨ।
Read More : ਹਲਾਤ ਕੁਝ ਸੁਧਰੇ, ਰੇਲਵੇ ਵਿਭਾਗ ਨੇ ਰੀਸਟੋਰ ਕੀਤੀਆਂ 4 ਰੇਲਗੱਡੀਆਂ